14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ 'ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਰੂਪਨਗਰ, 22 ਨਵੰਬਰ (ਸਤਨਾਮ ਸਿੰਘ ਸੱਤੀ)-ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ 'ਚ ਗੁਰੂ ਤੇਗ ਬਹਾਦਰ ਜੀ ਤੇ ਉਨ੍ਹਾਂ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਅੱਠਵੀਂ ਕਲਾਸ ਦੀ ਵਿਦਿਆਰਥਣ ਹਰਮੀਤ ਕੌਰ ਤੇ ਉਸ ਦੇ ਸਾਥੀ ਵਿਦਿਆਰਥੀਆਂ ਵਲੋਂ 'ਵਾਹੂ ਵਾਹੂ ਕਰੇ ਸੈ ਜਨ ਸੋਹਣੇ' ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਤੋਂ ਇਲਾਵਾ, ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਨਾਂ ਤੇ ਧਾਰਮਿਕ ਗੀਤਾਂ ਰਾਹੀਂ ਗੁਰੂ ਸਾਹਿਬ ਦੀ ਬੇਮਿਸਾਲ ਕੁਰਬਾਨੀ, ਜੀਵਨ ਦਰਸ਼ਨ ਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀ ਸੇਵਾ ਬਾਰੇ ਮਨਮੋਹਕ ਪੇਸ਼ਕਾਰੀਆਂ ਕੀਤੀਆਂ | ਸਕੂਲ ਪਿ੍ੰਸੀਪਲ ਸ੍ਰੀਮਤੀ ਸੰਗੀਤਾ ਰਾਣੀ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣ, ਧਾਰਮਿਕ ਗੁੜਤੀ, ਮਨੁੱਖਤਾ ਦੀ ਭਲਾਈ ਤੇ ਸਾਰਿਆਂ ਦੀ ਸੇਵਾ ਨੂੰ ਜੀਵਨ ਦਾ ਮੰਤਰ ਬਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦਾ ਮੰਚ ਸੰਚਾਲਨ ਮੈਡਮ ਮਨਜੀਤ ਕੌਰ ਨੇ ਨਿਭਾਇਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਸ਼ਾਮਿਲ ਸੀ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਰੂਪਨਗਰ ਵਲੋਂ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਵਿਸ਼ੇਸ਼ ਸੈਮੀਨਾਰ
Ad Position 24