ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿਸਾ ਨਿਰਦੇਸ਼ ਜਾਰੀ ਕੀਤੇ ਗਏ | ਉਨ੍ਹਾਂ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ ਗਿਆ | ਪ੍ਰਤਾਪ ਸਿੰਘ ਤੇ ਕਾਹਲਵਾਂ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮਾਂ 'ਚ ਸੇਵਾ ਨਿਭਾਉਣਾ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ | ਉਨ੍ਹਾਂ ਕਿਹਾ ਕਿ ਹਰ ਮੁਲਾਜ਼ਮ ਦਾ ਫਰਜ਼ ਹੈ ਕਿ ਉਹ ਸੰਗਤਾਂ ਨੂੰ ਸਹਿਯੋਗ ਕਰੇ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜੋਗਿੰਦਰ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ ਮੇਜ਼ਰ ਸਿੰਘ, ਜਗਦੀਸ਼ ਸਿੰਘ ਬੁੱਟਰ ਚੀਫ 85, ਤਖਤ ਮੈਨੇਜਰ ਗੁਰਦੀਪ ਸਿੰਘ ਕੰਗ, ਇੰਚਾਰਜ ਧਰਮਿੰਦਰ ਸਿੰਘ, ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਵਧੀਕ ਮੈਨੇਜਰ ਹਰਦੇਵ ਸਿੰਘ, ਅਮਰਜੀਤ ਸਿੰਘ ਜਿੰਦਬੜੀ, ਮੀਤ ਮੈਨੇਜਰ ਕਰਮਜੀਤ ਸਿੰਘ ਨਾਭਾ, ਸੁਖਬੀਰ ਸਿੰਘ ਸਮੇਤ ਹੋਰ ਹਾਜ਼ਰ ਸਨ |