14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 15 ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ <br/>

Ad Position 21
repet_subhas-goyals [Copy P29]
ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਆਪ੍ਰੇਸ਼ਨ ਉਪਰੰਤ ਮਰੀਜ਼ਾਂ ਦੇ ਨਾਲ ਭਾਜਪਾ ਆਗੂ | <br/> 23-11-2025
ਰੂਪਨਗਰ, 22 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੇਵਾ ਵਜੋਂ 15 ਮਰੀਜ਼ਾਂ ਦੀਆਂ ਅੱਖਾਂ ਦੀਆਂ ਸਫਲ ਸਰਜਰੀਆਂ ਕੀਤੀਆਂ ਗਈਆਂ | ਇਹਨਾਂ ਮਰੀਜ਼ਾਂ ਨੂੰ ਅਧੁਨਿਕ ਲੈਂਸ ਪਾਏ ਗਏ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਤੇ ਚਸ਼ਮੇ ਵੀ ਦਿੱਤੇ ਗਏ | ਇਹ ਸੇਵਾ ਸ਼ਰਮਾ ਹਸਪਤਾਲ, ਰੂਪਨਗਰ ਵਿਚ ਆਯੋਜਿਤ ਕੀਤੀ ਗਈ, ਜਿੱਥੇ ਨੇਤਰ ਰੋਗ ਮਾਹਿਰ ਡਾ. ਪਵਨ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਆਪਰੇਸ਼ਨ ਕੀਤੇ | ਮਰੀਜਾਂ ਦਾ ਹਾਲਚਾਲ ਪੁੱਛਣ ਲਈ ਅਜੈਵੀਰ ਸਿੰਘ ਲਾਲਪੁਰਾ ਦੀ ਮਾਤਾ, ਸ੍ਰੀਮਤੀ ਹਰਦੀਪ ਕੌਰ ਲਾਲਪੁਰਾ ਸ਼ਰਮਾ ਹਸਪਤਾਲ ਪਹੁੰਚੇ | ਉਨ੍ਹਾਂ ਨੇ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਹਰਦੀਪ ਕੌਰ ਲਾਲਪੁਰਾ ਨੇ ਕਿਹਾ ਕਿ ਗੁਰੂ ਸਾਹਿਬ ਦੇ ਦਰਸ਼ਾਏ ਮਾਰਗ 'ਤੇ ਚੱਲਦਿਆਂ ਸਾਨੂੰ ਸਾਰਿਆਂ ਨੂੰ ਹਮੇਸ਼ਾ ਹੱਕ ਸੱਚ ਦੇ ਨਾਲ ਖੜਨਾ ਚਾਹੀਦਾ ਹੈ | ਇਸ ਮੌਕੇ ਜਗਦੀਸ਼ ਚੰਦਰ ਕਾਜਲਾ ਮੰਡਲ ਰੋਪੜ ਪ੍ਰਧਾਨ ਨੇ ਲਾਲਪੁਰਾ ਪਰਿਵਾਰ ਦੇ ਇਸ ਸੇਵਾ ਕਾਰਜ ਦੀ ਪ੍ਰਸ਼ੰਸਾ ਕਰਦਿਆਂ ਕਿਹਾ, ''ਇਹ ਪਹਿਲੀ ਵਾਰ ਹੋਇਆ ਹੈ ਕਿ ਜੋ ਕੰਮ ਵਿਧਾਇਕਾਂ ਤੇ ਸੰਸਦ ਮੈਂਬਰਾਂ ਤੋਂ ਨਹੀਂ ਹੋ ਸਕਿਆ, ਉਹ ਅਜੈਵੀਰ ਸਿੰਘ ਲਾਲਪੁਰਾ ਨੇ ਆਪਣੇ ਹੱਥੀਂ ਕਰ ਦਿਖਾਇਅ | ਹਰਦੀਪ ਕੌਰ ਲਾਲਪੁਰਾ ਨੇ ਡਾ: ਪਵਨ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਤੱਕ ਕੁੱਲ 250 ਆਪਰੇਸ਼ਨ ਸਫਲਤਾ ਪੂਰਵਕ ਕੀਤੇ ਜਾ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਤਿੰਨ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਵਲੋਂ ਸਰਕਾਰ ਦੁਆਰਾ ਦਾਇਰਾ ਘਟਾਉਣ ਦੇ ਪ੍ਰਸਤਾਵ ਦਾ ਵਿਰੋਧ ਅਗਲੀ ਖ਼ਬਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਵਿਦਿਆਰਥੀਆਂ ਨੇ ਕੈਂਸਰ ਹਸਪਤਾਲ ਦੇ ਉਦਘਾਟਨ ਸਮਾਰੋਹ 'ਚ ਕੀਤੀ ਸ਼ਿਰਕਤ
Ad Position 24