14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਅੱਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਸਾਹਿਬ ਤੇ ਗੁਰੂ ਦੇ ਪਿਆਰੇ ਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਪ੍ਰਸ਼ਨੋਤਰੀ ਮੁਕਾਬਲਾ 23 ਨਵੰਬਰ ਨੂੰ ਸ਼ਾਮ 7:30 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ | ਇਸ ਸੰਬੰਧੀ ਸਿੱਖ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਭਾਈ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਕਾਬਲੇ 'ਚ ਵੱਖ-ਵੱਖ ਸਕੂਲਾਂ ਦੇ ਪੰਜ ਵਿਦਿਆਰਥੀ ਭਾਗ ਲੈਣਗੇ | ਜਿਨ੍ਹਾਂ ਤੋਂ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਇਤਿਹਾਸ, ਸਿੱਖ ਧਰਮ ਨਾਲ ਸੰਬੰਧਿਤ ਇਤਿਹਾਸ, ਗੁਰੂ ਸਾਹਿਬਾਨ ਦਾ ਜੀਵਨ ਤੇ ਗੁਰਬਾਣੀ 'ਚੋਂ ਵੱਖ-ਵੱਖ ਸਵਾਲ ਪੁੱਛੇ ਜਾਣਗੇ | ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਤੇ ਮੋਮੈਂਟੋ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਹਾਜ਼ਰੀਆਂ ਭਰਨ ਦੀ ਬੇਨਤੀ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਚੋਣ ਅਗਲੀ ਖ਼ਬਰ ਅਸ਼ਵਨੀ ਸ਼ਰਮਾ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ <br/>
Ad Position 24