14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਕਾਪੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਕਰਨੈਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਅੱਜ ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਲੋਧੀਪੁਰ, ਰਾਮ ਕੁਮਾਰ ਰਾਣਾ, ਲਖਵਿੰਦਰ ਸੈਣੀ ਦੀ ਅਗਵਾਈ 'ਚ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਸਮੂਹ ਐਨ.ਪੀ.ਐਸ. ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਜਿੱਥੇ ਰੋਸ ਪ੍ਰਗਟ ਕੀਤਾ ਉੱਥੇ ਹੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਗ਼ੁੱਸਾ ਜ਼ਾਹਿਰ ਕੀਤਾ | ਇਸ ਮੌਕੇ ਜਸਕਰਨ ਸਿੰਘ, ਰਵੀ ਕੁਮਾਰ, ਮਨਿੰਦਰ ਸਿੰਘ ਰਾਣਾ, ਪਰਮਜੀਤ ਕੁਮਾਰ, ਮੀਹਮੱਲ ਸਿੰਘ, ਕੁਲਦੀਪ ਸਿੰਘ ਪਰਮਾਰ ਆਦਿ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫ਼ਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਜਾਰੀ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ ਬਾਅਦ 'ਚ ਜਾਰੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ 'ਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ ਦੇ ਖਾਤੇ ਬੰਦ ਕਰਕੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲੇ | ਉਨ੍ਹਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂ ਰੈਲੀ ਲਈ ਤਿਆਰੀ ਕਰਨ ਦਾ ਸੱਦਾ ਦਿੱਤਾ | ਜਿਸ 'ਚ ਪੰਜਾਬ ਤੋਂ ਐਨਪੀਐਸ ਕਰਮਚਾਰੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਸ਼ਿਵਾਨੀ ਰਾਣਾ, ਪਿ੍ਯੰਕਾ ਰਾਣਾ, ਦੀਕਸ਼ਾ ਸ਼ਰਮਾ, ਜੋਤੀ ਦੇਵੀ, ਅੰਜਨਾ ਕੁਮਾਰੀ, ਵੀਰਪਾਲ ਕੌਰ, ਸਮੁਨ ਬਾਲਾ, ਰਵੀਕਾਂਤ, ਸੋਨੀਆ ਐਰੀ, ਸੁਜਾਤਾ, ਸ਼ਾਲੂ ਬਾਲਾ, ਜਸਵਿੰਦਰ ਕੌਰ, ਰਾਜਵਿੰਦਰ ਕੌਰ, ਦੀਪਾਲੀ ਸ਼ਰਮਾ, ਜਸਕਰਨ ਸਿੰਘ, ਬਲਵਿੰਦਰ ਕੁਮਾਰ, ਸੁਰਿੰਦਰ ਕੁਮਾਰ, ਪਵਨ ਕੁਮਾਰ, ਆਦਰਸ਼ ਕੁਮਾਰ, ਸ਼ਾਮ ਲਾਲ, ਅਵਤਾਰ ਸਿੰਘ, ਜੋਗਾ ਸਿੰਘ, ਪਵਨ ਕੁਮਾਰ, ਮਦਨ ਲਾਲ, ਰਵੀ ਕੁਮਾਰ, ਹਰਮੀਤ ਕੌਰ, ਅੰਜੂ ਬਾਲਾ, ਜਸਵਿੰਦਰ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਸੋਨੀਕਾ ਸ਼ਰਮਾ, ਬਲਜਿੰਦਰ ਕੌਰ, ਸ਼ਰਨਜੀਤ ਕੌਰ, ਭਾਵਨਾ ਭੱਲਾ, ਸੰਤੋਸ਼ ਕੁਮਾਰੀ, ਰਾਜੇਸ਼ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੀਆਂ ਮੰਗਾਂ ਨਾ ਮੰਨਣ 'ਤੇ ਸਖ਼ਤ ਐਕਸ਼ਨ ਦੀ ਚਿਤਾਵਨੀ ਅਗਲੀ ਖ਼ਬਰ ਨੈਸ਼ਨਲ ਜੰਬੂਰੀ ਲਈ ਲਖਨਊ ਜਾਣ ਲਈ ਤਿਆਰ ਰੂਪਨਗਰ ਟੀਮ <br/>
Ad Position 24