ਮਾਜਰੀ, 22 ਨਵੰਬਰ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ (ਨਿਊ ਚੰਡੀਗੜ੍ਹ) ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਤੇ ਉਨ੍ਹਾਂ ਨਾਲ ਸ਼ਹੀਦ ਹੋਏ ਗੁਰਸਿੱਖਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ 24 ਨਵੰਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 24 ਨਵੰਬਰ ਨੂੰ ਸਵੇਰੇ 10 ਵਜੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਹਰਜੀਤ ਸਿੰਘ ਹਰਮਨ ਦਾ ਰਾਗੀ ਜਥਾ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਗੁਰ ਇਤਿਹਾਸ ਦੁਆਰਾ ਨਿਹਾਲ ਕਰੇਗਾ |