14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿਦਿਆਰਥੀਆਂ ਨੂੰ ਸ਼ਹੀਦੀ ਸ਼ਤਾਬਦੀ ਬਾਰੇ ਜਾਣੂ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਖਰੜ, 22 ਨਵੰਬਰ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਨੂੰ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਬਾਰੇ ਜਾਣਕਾਰੀ ਦਿੱਤੀ ਗਈ | ਇਹ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪਿ੍ੰ. ਜਸਬੀਰ ਸਿੰਘ ਧਨੋਆ ਨੇ ਦੱਸਿਆ ਕਿ ਇਸ ਗਤੀਵਿਧੀ ਦੌਰਾਨ ਸਕੂਲ ਦੇ ਵੱਖ-ਵੱਖ ਅਧਿਆਪਕਾਂ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਬੱਚਿਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸਕੂਲ ਕੈਂਪਸ ਵਿਖੇ ਸੋਮਵਾਰ ਨੂੰ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾਵੇਗਾ, ਜਿਸ 'ਚ ਸਕੂਲ ਦੇ ਅਧਿਆਪਕਾਂ ਤੋਂ ਇਲਾਵਾ ਵਿਦਿਆਰਥੀ ਵੀ ਭਾਸ਼ਨ ਦੇਣਗੇ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਮਾਰਕੀਟ 'ਚ ਲੱਖਾਂ ਰੁ. ਦੀ ਲਾਗਤ ਨਾਲ ਤਿਆਰ ਹੋਏ ਪਖਾਨਿਆਂ ਦੀ ਹਾਲਤ ਹੋਈ ਖਸਤਾ ਅਗਲੀ ਖ਼ਬਰ ਕਮਿਊਨਿਟੀ ਸੈਂਟਰ ਨੇੜੇ ਤੋਂ ਨੌਜਵਾਨ ਗਿ੍ਫ਼ਤਾਰ, ਦੇਸੀ ਕੱਟਾ ਤੇ ਕਾਰਤੂਸ ਬਰਾਮਦ <br/>
Ad Position 24