14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਖ਼ੂਨਦਾਨ ਕੈਂਪ ਦੀ ਤਸਵੀਰ | <br/> 23-11-2025
ਰੂਪਨਗਰ, 22 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਪ੍ਰਮਿਲਾ ਸਿਟੀ ਸੈਂਟਰ ਵਲੋਂ ਦਸ਼ਮੇਸ਼ ਯੂਥ ਕਲੱਬ ਗਰੀਨ ਐਵੇਨਿਊ ਰੋਪੜ ਦੇ ਸਹਿਯੋਗ ਨਾਲ ਲਗਾਇਆ ਗਿਆ | ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪ੍ਰਮਿਲਾ ਸਿਟੀ ਸੈਂਟਰ ਵਿਖੇ ਲਗਾਇਆ ਗਿਆ | ਰੋਪੜ ਸਿਵਲ ਹਸਪਤਾਲ ਬਲੱਡ ਬੈਂਕ ਦੀ ਡਾਕਟਰੀ ਟੀਮ ਵਲੋਂ ਇਸ ਕੈਂਪ ਵਿਚ ਖ਼ੂਨ ਇਕੱਠਾ ਕਰਨ ਦੀ ਸੇਵਾ ਨਿਭਾਈ ਗਈ | ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਸਿੱਖਾਂ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸਤਿਕਾਰ ਭੇਟ ਕੀਤਾ | ਦਸ਼ਮੇਸ਼ ਯੂਥ ਕਲੱਬ ਦੀ ਸਮੁੱਚੀ ਟੀਮ ਵਲੋਂ ਵੀ ਕੈਂਪ ਵਿਚ ਵੱਧ-ਚੜ੍ਹਕੇ ਸੇਵਾ ਨਿਭਾਈ ਗਈ | ਖ਼ੂਨ ਦੇਣ ਵਾਲੇ ਦਾਨੀਆਂ ਸੱਜਣਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ, ਅਖੀਰ ਵਿਚ ਪਿ੍ਸ ਸੋਨੀ ਨੇ ਸਾਰੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰਿਟਾ. ਏ.ਡੀ.ਸੀ. ਦਵਿੰਦਰ ਸ਼ਰਮਾ, ਧਰਮਪਾਲ, ਪਿ੍ੰਸ ਸੋਨੀ, ਐਡਵੋਕੇਟ ਐਚ.ਕੇ. ਵਰਿੰਦਾ, ਤਰਸੇਮ ਸਿੰਘ ਸਰਪੰਚ ਸੋਲਖੀਆਂ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ, ਜਸਵਿੰਦਰ ਸਿੰਘ, ਸੁਰਿੰਦਰ ਸੈਣੀ, ਰਾਜ ਕੁਮਾਰ, ਅਮਨਪ੍ਰੀਤ ਸਿੰਘ ਜੇ. ਈ, ਭਾਰਤ ਭੂਸ਼ਨ ਸ਼ਰਮਾ, ਗੁਰਵਿੰਦਰ ਸਿੰਘ,ਪਰਮਜੀਤ ਸਿੰਘ, ਜਸਪ੍ਰੀਤ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਮਾਡਲ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਲਿਆ ਰਾਸ਼ਟਰੀ ਪੱਧਰ 'ਤੇ 19ਵੀਂ ਨੈਸ਼ਨਲ ਜੰਬੂਰੀ 'ਚ ਭਾਗ ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਦੀ ਬ੍ਰਾਂਡ ਅੰਬੈਸਡਰ ਨੂਪੁਰ ਨੇ ਜਿੱਤੀ ਵਿਸ਼ਵ ਚੈਂਪੀਅਨਸ਼ਿਪ
Ad Position 24