ਮੋਰਿੰਡਾ, 23 ਨਵੰਬਰ (ਪਿ੍ਤਪਾਲ ਸਿੰਘ)-ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਮੋਰਿੰਡਾ ਵਿਖੇ ਆਪਣੇ ਨਿਵਾਸ ਸਥਾਨ 'ਤੇ ਤਿੰਨ ਰੋਜ਼ਾ ਅੱਖਾਂ ਦਾ ਮੁਫ਼ਤ ਅਪਰੇਸ਼ਨ ਤੇ ਚੈੱਕਅਪ ਕੈਂਪ ਲਗਾਇਆ, ਜਿਸ 'ਚ 3870 ਵਿਅਕਤੀਆਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ | ਇਸ ਸੰਬੰਧੀ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀਂ ਨੇ ਦੱਸਿਆ ਕਿ ਕੈਂਪ ਦੌਰਾਨ ਸ੍ਰੀ ਚਮਕੌਰ ਸਾਹਿਬ, ਮੋਰਿੰਡਾ, ਖਰੜ ਤੇ ਰੂਪਨਗਰ ਸਮੇਤ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਮਰੀਜ਼ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਲਈ ਪਹੁੰਚੇ | ਉਨ੍ਹਾਂ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰ ਰਾਜੀਵ ਜੈਨ ਦੀ ਟੀਮ ਵਲੋਂ 3870 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ, ਜਿਨ੍ਹਾਂ 'ਚੋਂ 637 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਅਤੇ 2581 ਮਰੀਜ਼ਾਂ ਨੂੰ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੇ ਵੱਖ-ਵੱਖ ਪਿੰਡਾਂ ਤੋਂ ਲਿਆਉਣ ਤੇ ਵਾਪਸ ਛੱਡਣ ਲਈ ਵਿਸ਼ੇਸ਼ ਬੱਸਾਂ ਦਾ ਇੰਤਜ਼ਾਮ ਕੀਤਾ | ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਆਪ੍ਰੇਸ਼ਨ ਲਈ ਚੁਣੇ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਨਿੱਜੀ ਵਧੀਆ ਹਸਪਤਾਲਾਂ ਵਿਚ ਕਰਵਾਏ ਜਾਣਗੇ | ਆਪ੍ਰੇਸ਼ਨ ਉਪਰੰਤ ਵਧੀਆ ਕਿਸਮ ਦੇ ਲੈੱਨਜ਼ ਅੱਖਾਂ ਵਿਚ ਮੁਫ਼ਤ ਪਾਏ ਜਾਣਗੇ | ਚਰਨਜੀਤ ਚੰਨੀ ਨੇ ਦੱਸਿਆ ਕਿ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਹਰ ਸਾਲ ਲਗਾਇਆ ਜਾਂਦਾ ਹੈ ਇਨ੍ਹਾਂ ਕੈਂਪਾਂ ਦੌਰਾਨ ਹਜ਼ਾਰਾਂ ਮਰੀਜ਼ ਆਪ੍ਰੇਸ਼ਨ ਤੇ ਲੈੱਨਜ਼ ਅੱਖਾਂ ਵਿਚ ਪਵਾ ਕੇ ਲਾਭ ਪ੍ਰਾਪਤ ਕਰ ਚੁੱਕੇ ਹਨ | ਇਸ ਮੌਕੇ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਲੋੜਵੰਦ ਲੋਕਾਂ ਦੀ ਮਦਦ ਲਈ ਮੋਹਰੀ ਰੋਲ ਅਦਾ ਕਰਨ | ਇਸ ਮੌਕੇ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਸੀਨੀਅਰ ਆਗੂ ਹਰਮਿੰਦਰ ਸਿੰਘ ਲੱਕੀ, ਹਰਸੋਹਣ ਸਿੰਘ ਭੰਗੂ, ਬਲਾਕ ਪ੍ਰਧਾਨ ਦਰਸ਼ਨ ਸਿੰਘ ਸੰਧੂ, ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਕਕਰਾਲੀ, ਮਨਦੀਪ ਬਾਜਵਾ, ਸੀਨੀਅਰ ਆਗੂ ਗੁਰਿੰਦਰ ਸਿੰਘ, ਹਰਪਾਲ ਸਿੰਘ ਬਮਨਾੜਾ, ਰਾਹੁਲ ਸ਼ਰਮਾ, ਜਗਦੀਪ ਸਿੰਘ ਢੀਡਸਾ, ਬਬਲਾ ਸਰਪੰਚ ਗੋਸਲਾਂ, ਗੁਰਵਿੰਦਰ ਸਿੰਘ ਜੌਕੀ, ਹਰਜੋਤ ਸਿੰਘ ਢੰਗਰਾਲੀ, ਅਮਰਜੀਤ ਸਿੰਘ ਲੱਲਾ ਰੌਣੀ, ਜਗਤਾਰ ਸਿੰਘ ਅਰਨੌਲੀ, ਬਲਜਿੰਦਰ ਸਿੰਘ ਧਾਲੀਵਾਲ, ਰਣਯੋਧ ਸਿੰਘ ਖਟੜਾ, ਗੁਰਚਰਨ ਸਿੰਘ, ਦਵਿੰਦਰ ਸਿੰਘ, ਪਿ੍ਤਪਾਲ ਸਿੰਘ ਉਇਾਦ, ਲਾਭ ਸਿੰਘ ਮੂੰਡੀਆਂ, ਗੁਰਪ੍ਰੀਤ ਸਿੰਘ ਧਨੌਰੀ, ਸਰਪੰਚ ਅੰਜਾ ਧਨੌਰੀ ਆਦਿ ਹਾਜ਼ਰ ਸਨ |