05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ 'ਚ ਰਾਜ ਪੱਧਰੀ ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ ਸਮਾਪਤ <br/>

Ad Position 21
No active advertisement
ਅਜੀਤ ਡੈਸਕ 24-11-2025
ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਯੁਵਾ ਆਪਦਾ ਮਿੱਤਰ ਯੋਜਨਾ ਅਧੀਨ 7 ਰੋਜ਼ਾ ਰਾਜ ਪੱਧਰੀ ਸਿਖਲਾਈ ਪ੍ਰੋਗਰਾਮ ਦਾ ਸਮਾਪਤੀ ਸਮਾਰੋਹ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਹੋਇਆ | ਇਹ ਪ੍ਰੋਗਰਾਮ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ, ਭਾਰਤ ਸਰਕਾਰ ਤੇ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੁਆਰਾ ਸਪਾਂਸਰ ਕੀਤਾ ਗਿਆ ਸੀ, ਜਦਕਿ ਇਸ ਦਾ ਪ੍ਰਬੰਧ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਦੁਆਰਾ ਕੀਤਾ | ਸਿੱਖਿਆਰਥੀਆਂ ਨੇ ਐਮਰਜੈਂਸੀ ਰਿਸਪਾਂਸ, ਰੈਸਕਿਊ ਪ੍ਰਕਿਰਿਆਵਾਂ ਤੇ ਆਫ਼ਤ ਤਿਆਰੀ ਤਕਨੀਕਾਂ ਨਾਲ ਜੁੜੇ ਕਈ ਵਿਹਾਰਕ ਡਰਿਲਾਂ ਵਿਚ ਸਰਗਰਮੀ ਨਾਲ ਹਿੱਸਾ ਲਿਆ | ਇਹ ਪ੍ਰਦਰਸ਼ਨ ਉਨ੍ਹਾਂ ਨੂੰ ਅਸਲ-ਜੀਵਨ ਸਥਿਤੀਆਂ ਵਿਚ ਹੁਨਰਾਂ ਦੇ ਪ੍ਰਯੋਗ ਦੀ ਸਮਝ ਦੇਣ 'ਚ ਬਹੁਤ ਲਾਭਕਾਰੀ ਸਾਬਤ ਹੋਇਆ | ਡਾ. ਸੋਹਣੂ, ਸਹਾਇਕ ਪ੍ਰੋਫੈਸਰ ਤੇ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਨੇ 'ਮਨੁੱਖ-ਨਿਰਮਿਤ ਆਫ਼ਤਾਂ: ਸਾਈਬਰ ਅਪਰਾਧ' ਵਿਸ਼ੇ 'ਤੇ ਬਹੁਤ ਹੀ ਜਾਣਕਾਰੀਪਰਕ ਭਾਸ਼ਨ ਦਿੱਤਾ | ਵਿਹਾਰਕ ਸੈਸ਼ਨਾਂ ਤੋਂ ਬਾਅਦ, ਐਨ. ਐਸ. ਐਸ. ਵਲੰਟੀਅਰਾਂ ਨੇ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸਮਾਪਤੀ ਸਮਾਰੋਹ 'ਚ ਡਾ. ਬੀ. ਐਸ. ਸਤਿਆਲ, ਰਜਿਸਟਰਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਇਨ੍ਹਾਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ ਅਤੇ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਦਿੱਤੇ | ਇਸ ਮੌਕੇ ਚਾਂਸਲਰ ਨਿਰਮਲ ਸਿੰਘ ਰਿਆਤ ਨੇ ਸਿੱਖਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਟਰੇਨਰਾਂ, ਕੋਆਰਡੀਨੇਟਰਾਂ, ਵਲੰਟੀਅਰਾਂ ਤੇ ਵਿਦਿਆਰਥੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰੋ. ਰਤਨ ਕੌਰ (ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ), ਜ਼ਿਲ੍ਹਾ ਕੋਆਰਡੀਨੇਟਰ, ਯੂਨੀਵਰਸਿਟੀ, ਪੀ. ਆਰ. ਓ. ਪ੍ਰੋਫੈਸਰ ਨਰਿੰਦਰ ਭੂੰਬਲਾ ਤੇ ਐਨ. ਐਸ. ਐਸ. ਵਲੰਟੀਅਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਸ਼ਹਿਰ ਦੇ ਅੰਦਰਲੇ ਹਿੱਸਿਆਂ 'ਚ ਕੀਤੀ ਨਾਕਾਬੰਦੀ 'ਤੇ ਭੜਕੇ ਗਿਆਨੀ ਕੁਲਦੀਪ ਸਿੰਘ ਗੜਗੱਜ <br/> ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਤਿੰਨ ਰੋਜ਼ਾ ਅੱਖਾਂ ਦਾ ਆਪ੍ਰੇਸ਼ਨ ਕੈਂਪ ਲਗਾਇਆ <br/>
Ad Position 24