05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੁਲਿਸ ਵਲੋਂ ਸ਼ਹਿਰ ਦੇ ਅੰਦਰਲੇ ਹਿੱਸਿਆਂ 'ਚ ਕੀਤੀ ਨਾਕਾਬੰਦੀ 'ਤੇ ਭੜਕੇ ਗਿਆਨੀ ਕੁਲਦੀਪ ਸਿੰਘ ਗੜਗੱਜ <br/>

Ad Position 21
No active advertisement
ਗੁਰਦੁਆਰਾ ਬਾਬਾ ਸੰਗਤ ਸਿੰਘ ਚੌਕ ਵਿਖੇ ਪੁਲਿਸ ਵਲੋਂ ਕੀਤੀ ਨਾਕੇਬੰਦੀ ਅਤੇ ਪੁਲਿਸ ਅਧਿਕਾਰੀਆਂ ਨਾਲ ਨਾਰਾਜ਼ਗੀ ਪ੍ਰਗਟ ਕਰਦੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀਆਂ ਤਸਵੀਰਾਂ | <br/> 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮਾਂ ਮੌਕੇ ਪੰਜਾਬ ਪੁਲਿਸ ਵਲੋਂ ਸ਼ਹਿਰ ਦੀਆਂ ਅੰਦਰਲੀਆਂ ਗਲੀਆਂ 'ਚ ਕੀਤੀ ਨਾਕੇਬੰਦੀ 'ਤੇ ਸੰਗਤਾਂ ਦੀ ਆਮਦ ਨੂੰ ਰੋਕੇ ਜਾਣ ਦਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਲੋਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਹੀ ਕਸ਼ਮਕਸ਼ ਚੱਲ ਰਹੀ ਹੈ | ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਨੂੰ ਜਾਂਦੇ ਮੁੱਖ ਰਸਤੇ 'ਚ ਗੁਰਦੁਆਰਾ ਸੰਗਤ ਸਿੰਘ ਚੌਕ ਵਿਖੇ ਪੁਲਿਸ ਵਲੋਂ ਨਾਕੇਬੰਦੀ ਕਰਕੇ ਸੰਗਤਾਂ ਦੀ ਆਮਦ ਰੋਕ ਦਿੱਤੀ ਗਈ | ਪੰਜਾਬ ਪੁਲਿਸ ਨਾਕਾਬੰਦੀ ਐਨੀ ਸਖ਼ਤ ਸੀ ਕਿ ਦੋ ਪਹੀਆ ਵਾਹਨਾਂ ਦੀ ਆਵਾਜਾਈ ਵੀ ਰੋਕ ਦਿੱਤੀ | ਸੰਗਤਾਂ ਵਲੋਂ ਪੁਲਿਸ ਦੀ ਇਸ ਨਾਕੇਬੰਦੀ ਦਾ ਸਖ਼ਤ ਵਿਰੋਧ ਕੀਤਾ | ਬਣੇ ਹਾਲਾਤਾਂ ਦੀ ਖ਼ਬਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੱਕ ਪਹੁੰਚ ਗਈ, ਜਿਨ੍ਹਾਂ ਨੇ ਮੌਕੇ 'ਤੇ ਆ ਕੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਸੰਗਤਾਂ ਦੀ ਆਵਾਜਾਈ ਬਹਾਲ ਕਰਵਾਈ | ਇਸ ਮੌਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ, ਕਿ ਉਹ ਉੱਪਰੋਂ ਆਏ ਆਦੇਸ਼ਾਂ ਤਹਿਤ ਨਾਕਾਬੰਦੀ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਖਾਦ ਨਾਲ ਜਬਰਨ ਬੂਸਟਰ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਜਮਹੂਰੀ ਕਿਸਾਨ ਸਭਾ ਨੇ ਕਾਰਵਾਈ ਦੀ ਕੀਤੀ ਮੰਗ <br/> ਅਗਲੀ ਖ਼ਬਰ ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ 'ਚ ਰਾਜ ਪੱਧਰੀ ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ ਸਮਾਪਤ <br/>
Ad Position 24