05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 24-11-2025
ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤ ਵਿਕਾਸ ਪ੍ਰੀਸ਼ਦ ਦੀ ਤਖਤਗੜ੍ਹ ਇਕਾਈ ਦੀ ਮੀਟਿੰਗ ਸਿੰਘਪੁਰ ਵਿਖੇ ਸੰਸਥਾ ਦੀ ਖਜ਼ਾਨਚੀ ਸੰਗੀਤਾ ਭੰਡਾਰੀ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਅਗਾਮੀ ਦਿਨਾਂ 'ਚ ਕਰਵਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ 'ਤੇ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ 'ਚ ਸ਼ਾਖਾ-ਪੱਧਰੀ 'ਭਾਰਤ ਨੂੰ ਜਾਣੋ' ਪ੍ਰਤੀਯੋਗਤਾ ਦੀ ਸਫਲਤਾ 'ਚ ਸਹਿਯੋਗ ਦੇਣ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਗਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਜੂਨੀਅਰ ਤੇ ਸੀਨੀਅਰ ਵਿੰਗ ਦੀ ਪ੍ਰਤੀਯੋਗਤਾ 'ਚ ਅੱਵਲ ਆਈਆਂ ਟੀਮਾਂ ਦੇ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਹਿੱਸਾ ਲੈਣਗੇ, ਜੋ ਕਿ 30 ਨਵੰਬਰ ਨੂੰ ਰੂਪਨਗਰ ਵਿਖੇ ਕਰਵਾਏ ਜਾਣਗੇ | ਇਸ ਤੋਂ ਇਲਾਵਾ, ਸੰਗਠਨ ਦੇ ਮੈਂਬਰਾਂ ਨੇ ਪਰਿਵਾਰਕ ਮਿਲਣੀ, ਮੈਡੀਕਲ ਚੈੱਕਅਪ ਕੈਂਪਾਂ ਤੇ ਗੁਰੂ ਵੰਦਨ-ਵਿਦਿਆਰਥੀ ਅਭਿਨੰਦਨ ਪ੍ਰੋਗਰਾਮਾਂ ਲਈ ਸੰਗਠਨ ਦੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ 'ਚ ਚਰਚਾ ਕੀਤੀ | ਮੈਂਬਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਤੇ ਸੰਵਾਦ ਕਰਨ ਲਈ ਵੀ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਤਾਂ ਜੋ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਲੋਕਾਂ ਤੱਕ ਜਾਣਕਾਰੀ ਪਹੁੰਚਾ ਕੇ ਭਾਈਚਾਰਕ ਭਾਗੀਦਾਰੀ ਵਧਾਈ ਜਾ ਸਕੇ | ਮੈਡਮ ਭੰਡਾਰੀ ਨੇ ਮੀਟਿੰਗ 'ਚ ਸ਼ਾਮਿਲ ਹੋਏ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ | ਮੀਟਿੰਗ 'ਚ ਵਰਿੰਦਰ ਸ਼ਰਮਾ, ਸ਼ਸ਼ੀਕਾਂਤ ਚੰਦਨ, ਸੁਨੀਲ ਲਤਾ, ਰਾਜ ਕੁਮਾਰ ਖੋਸਲਾ, ਦਿਨੇਸ਼ ਕੌਸ਼ਿਕ, ਸਾਬਕਾ ਪ੍ਰਧਾਨ ਸੰਜੀਵ ਭੰਡਾਰੀ, ਰਾਕੇਸ਼ ਰਾਣੀ, ਆਸ਼ਾ ਰਾਣੀ, ਸੰਜੀਵ ਭਾਰਦਵਾਜ ਤੇ ਭਾਨੂ ਸ਼ਰਮਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਰਮਲਾ ਚੈੱਕ ਪੋਸਟ ਤੇ ਤਾਇਨਾਤ ਏ. ਐੱਸ. ਆਈ. ਦੀ ਅਚਾਨਕ ਗੋਲੀ ਚੱਲਣ ਨਾਲ ਹੋਈ ਮੌਤ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੰਡੇ ਬੂਟੇ <br/>
Ad Position 24