05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬਰਮਲਾ ਚੈੱਕ ਪੋਸਟ ਤੇ ਤਾਇਨਾਤ ਏ. ਐੱਸ. ਆਈ. ਦੀ ਅਚਾਨਕ ਗੋਲੀ ਚੱਲਣ ਨਾਲ ਹੋਈ ਮੌਤ <br/>

Ad Position 21
No active advertisement
ਅਜੀਤ ਡੈਸਕ 24-11-2025
ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਡੈਮ ਮੁੱਖ ਮਾਰਗ 'ਤੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ 'ਤੇ ਬਣੀ ਚੈੱਕ ਪੋਸਟ ਵਿਖੇ ਡਿਊਟੀ 'ਤੇ ਤਾਇਨਾਤ ਏ. ਐੱਸ. ਆਈ. ਅਮਰ ਚੰਦ ਦੀ ਅੱਜ ਅਚਾਨਕ ਗੋਲੀ ਚੱਲਣ ਨਾਲ ਭੇਦਭਰੀ ਹਾਲਾਤਾਂ 'ਚ ਮੌਤ ਹੋ ਗਈ | ਸਵੇਰੇ ਛੇ ਵਜੇ ਦੇ ਕਰੀਬ ਵਾਪਰੀ ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਜਾਂਚ ਅਧਿਕਾਰੀ ਏ. ਐੱਸ. ਆਈ. ਕੇਸ਼ਵ ਚੰਦ ਨੇ ਦੱਸਿਆ ਕਿ ਏ. ਐੱਸ. ਆਈ. ਅਮਰ ਚੰਦ ਬਰਮਲਾ ਚੈੱਕ ਪੋਸਟ 'ਤੇ ਡਿਊਟੀ 'ਤੇ ਤਾਇਨਾਤ ਸੀ, ਕਿ ਉਸ ਦੀ ਸਰਕਾਰੀ ਰਾਈਫ਼ਲ 'ਚੋਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ | ਪੁਲਿਸ ਵਲੋਂ ਮਿ੍ਤਕ ਦੇ ਪੁੱਤਰ ਦੇ ਬਿਆਨਾ ਦੇ ਆਧਾਰ 'ਤੇ ਮੁਕੱਦਮਾ ਦਰਜ ਕਰਕੇ 194 ਬੀ. ਐਨ. ਐਸ. ਧਾਰਾ ਤਹਿਤ ਕਾਰਵਾਈ ਕੀਤੀ ਗਈ, ਉਪਰੰਤ ਮਿ੍ਤਕ ਦੇਹ ਨੂੰ ਪੋਸਟ ਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 24 ਸਕਾਊਟ ਰਾਸ਼ਟਰੀ ਡਾਇਮੰਡ ਜੰਬੂਰੀ ਲਈ ਲਖਨਊ ਰਵਾਨਾ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਦੀ ਮੀਟਿੰਗ <br/>
Ad Position 24