05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਭਾਈ ਨੰਦ ਲਾਲ ਪਬਲਿਕ ਸਕੂਲ ਨੇ ਲਗਾਈ ਪ੍ਰਦਰਸ਼ਨੀ <br/>

Ad Position 21
No active advertisement
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਨੰਦ ਲਾਲ ਸਕੂਲ ਵਲੋਂ ਲਗਾਈ ਗਈ ਪ੍ਰਦਰਸ਼ਨੀ ਦੀ ਤਸਵੀਰ | <br/> 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਤੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਕਲਾ ਪ੍ਰਦਰਸ਼ਨੀ ਲਗਾਈ ਗਈ | ਇਸ ਸੰਬੰਧੀ ਪਿ੍ੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਤੇ ਸਕੂਲ ਸਟਾਫ ਵਲੋਂ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਸਾਰਿਆਂ ਤੋਂ ਪਹਿਲਾਂ ਬਾਬਾ ਬਕਾਲਾ ਦਾ ਦਿ੍ਸ਼ ਹੈ | ਜਿਸ 'ਚ 22 ਡੰਮ ਗੁਰੂਆਂ ਦੀਆਂ ਮੰਜੀਆਂ ਤੇ ਭਾਈ ਮੱਖਣ ਸ਼ਾਹ ਲੁਬਾਣਾ ਵਲੋਂ ' ਗੁਰ ਲਾਧੋ ਰੇ' ਸਬੰਧੀ ਦੱਸਿਆ ਗਿਆ | ਇਸ ਤੋਂ ਅਗਲੇ ਦਿ੍ਸ਼ 'ਚ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਤੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸੰਬੰਧੀ ਦਰਸਾਇਆ ਗਿਆ | ਇਸ ਤੋਂ ਇਲਾਵਾ ਅਗਲੇ ਦਿ੍ਸ਼ ਵਿਚ ਭਾਈ ਜੈਤਾ ਜੀ ਦੁਆਰਾ ਗੁਰੂ ਸਾਹਿਬ ਦਾ ਸੀਸ ਅਨੰਦਪੁਰ ਸਾਹਿਬ ਲੈ ਕੇ ਆਉਣ ਤੇ ਸੀਸਗੰਜ ਸਾਹਿਬ ਵਿਖੇ ਸਸਕਾਰ ਦਾ ਦਿ੍ਸ਼ ਹੈ | ਉਸ ਤੋਂ ਅਗਲੇ ਦਿ੍ਸ਼ ਵਿਚ ਹਵੇਲੀ ਭਾਈ ਲੱਖੀ ਸ਼ਾਹ ਵਣਜਾਰਾ ਜਿਥੇ ਗੁਰੂ ਤੇਗ ਬਹਾਦਰ ਜੀ ਦੇ ਧੜ ਦਾ ਸਸਕਾਰ ਕੀਤਾ ਗਿਆ ਸੀ ਤੇ ਇਸ ਵੇਲੇ ਉਸ ਥਾਂ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਸੁਸ਼ੋਭਿਤ ਹੈ, ਦੇ ਸੰਬੰਧ ਵਿਚ ਦੱਸਿਆ ਗਿਆ ਹੈ ਅਤੇ ਸਾਰਿਆਂ ਤੋਂ ਅਖੀਰ ਵਿਚ ਸ੍ਰੀ ਅਨੰਦਪੁਰ ਸਾਹਿਬ ਨੂੰ ਸਿੱਖ ਬੌਧਿਕਤਾ, ਵਿਦਵਤਾ ਤੇ ਵਕਤ ਦੇ ਵਿਦਵਾਨਾਂ ਦਾ ਕੇਂਦਰ ਬਣਾਉਣ ਲਈ ਪੰਜ ਕਿਲਿ੍ਹਆ ਅਨੰਦਗੜ੍ਹ ਸਾਹਿਬ, ਲੋਹਗੜ ਸਾਹਿਬ, ਹੋਲਗੜ੍ਹ ਸਾਹਿਬ, ਤਾਰਾਗੜ੍ਹ ਸਾਹਿਬ ਤੇ ਫਤਹਿਗੜ੍ਹ ਸਾਹਿਬ ਦੀ ਉਸਾਰੀ ਕੀਤੀ ਗਈ | ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਕੇਂਦਰ ਵਿਚ ਰੱਖ ਕੇ ਇਸ ਦੇ ਆਲੇ ਦੁਆਲੇ ਪੰਜ ਕਿਲੇ੍ਹ ਉਸਾਰੇ | ਸਕੂਲ ਦੇ ਵਿਦਿਆਰਥੀਆਂ ਵਲੋਂ ਲਗਾਈ ਗਈ ਇਹ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਬਣੀ ਹੋਈ ਹੈ, ਜੋ ਕਿ ਸਮਾਗਮਾਂ ਦੀ ਸਮਾਪਤੀ ਤੀਕ ਜਾਰੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਸਰਵਿੰਗ ਹੈਂਡ ਤੇ ਬਲੱਡ ਡੋਨਰਜ਼ ਸੰਸਥਾਵਾਂ ਵਲੋਂ ਸਮਾਜਿਕ ਕਾਰਜਾਂ 'ਚ ਯੋਗਦਾਨ ਪਾਉਣ 'ਤੇ ਸ਼ਖ਼ਸੀਅਤਾਂ ਦਾ ਸਨਮਾਨ <br/... ਅਗਲੀ ਖ਼ਬਰ 24 ਸਕਾਊਟ ਰਾਸ਼ਟਰੀ ਡਾਇਮੰਡ ਜੰਬੂਰੀ ਲਈ ਲਖਨਊ ਰਵਾਨਾ <br/>
Ad Position 24