05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ. ਬੀ. ਐੱਸ. ਈ. ਟਿੱਬਾ ਨੰਗਲ ਸਕੂਲ ਵਿਖੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 24-11-2025
ਨੂਰਪੁਰ ਬੇਦੀ, 23 ਨਵੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਸਕੂਲ ਟਿੱਬਾ ਨੰਗਲ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 6 ਦਿਨਾਂ ਭਾਵਨਾਤਮਕ ਸ਼ਰਧਾਂਜਲੀ ਸਮਾਗਮ ਕਰਵਾਇਆ | ਇਸ ਦੌਰਾਨ ਸੋਮਵਾਰ ਤੋਂ ਲੜੀਵਾਰ ਸਵੇਰ ਦੀ ਸਭਾ 'ਚ ਮੈਡਮ ਮਨਦੀਪ ਕੌਰ, ਸੁਖਵਿੰਦਰ ਕੌਰ, ਰਜ਼ਨੀਸ਼ ਕੌਰ, ਪਰਮਜੀਤ ਕੌਰ ਤੇ ਮੈਡਮ ਜਸਵੀਰ ਕੌਰ ਵਲੋਂ ਬੱਚਿਆਂ ਨੂੰ ਗੁਰੂ ਜੀ ਦੇ ਜੀਵਨ, ਬਾਣੀ ਤੇ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵੱਖ-ਵੱਖ ਵਿਦਿਆਰਥੀਆਂ ਵਲੋਂ ਗੁਰੂ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਕਵਿਤਾਵਾਂ ਬੋਲੀਆਂ ਗਈਆਂ | ਕਲਾਸ ਛੇਵੀਂ ਦੀ ਵਿਦਿਆਰਥਣ ਅਵਨੀਤ ਕੌਰ ਵਲੋਂ ਕੀਰਤਨ ਕਰਕੇ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਮਨਜੀਤ ਕੌਰ ਦੁਆਰਾ ਬੱਚਿਆਂ ਨੂੰ ਸੱਚ ਦੇ ਰਾਹ 'ਤੇ ਚੱਲਣ ਅਤੇ ਗੁਰੂ ਜੀ ਦੇ ਪੂਰਨਿਆ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਰਾਜ ਕੁਮਾਰ, ਮੈਡਮ ਰਣਜੀਤ ਕੌਰ, ਸੁਖਵਿੰਦਰ ਕੌਰ, ਮਨੀਸ਼ਾ ਸੋਨੀ, ਮਨਦੀਪ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਪੂਜਾ ਰਾਣੀ ਤੇ ਸਮੂਹ ਸਟਾਫ਼ ਮੈਂਬਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਮੌਕੇ ਗੁਰਦੁਆਰਾ ਅਜੀਤਗੜ੍ਹ ਸਾਹਿਬ ਮਿਸਲ ਸ਼ਹੀਦਾਂ ਤਰਨਾ ਦਲ ਵਿਖੇ 8 ਰੋਜ਼ਾ ਗੁਰਮਤਿ ਸਮਾਗਮ ਤੇ ਲੰਗਰ... ਅਗਲੀ ਖ਼ਬਰ ਸਰਵਿੰਗ ਹੈਂਡ ਤੇ ਬਲੱਡ ਡੋਨਰਜ਼ ਸੰਸਥਾਵਾਂ ਵਲੋਂ ਸਮਾਜਿਕ ਕਾਰਜਾਂ 'ਚ ਯੋਗਦਾਨ ਪਾਉਣ 'ਤੇ ਸ਼ਖ਼ਸੀਅਤਾਂ ਦਾ ਸਨਮਾਨ <br/...
Ad Position 24