06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਸ਼ਤਾਬਦੀ ਮੌਕੇ ਗੁਰਦੁਆਰਾ ਅਜੀਤਗੜ੍ਹ ਸਾਹਿਬ ਮਿਸਲ ਸ਼ਹੀਦਾਂ ਤਰਨਾ ਦਲ ਵਿਖੇ 8 ਰੋਜ਼ਾ ਗੁਰਮਤਿ ਸਮਾਗਮ ਤੇ ਲੰਗਰ ਹੋਏ ਸ਼ੁਰੂ <br/>

Ad Position 21
No active advertisement
ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਮਿਸਲ ਸ਼ਹੀਦਾ ਤਰਨਾ ਦਲ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਚੱਲ ਰਹੇ ਗੁਰਮਤਿ ਸਮਾਗਮਾਂ ਵਿਚ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਅਤੇ ਹੋਰ ਸ਼ਖ਼ਸੀਅਤਾਂ ਅਤੇ ਚੱਲ ਰਹੇ ਧਾਰਮਿਕ ਦੀਵਾਨ ਦੀ ਤਸਵੀਰ | <br/> 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਜੀ ਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹੀਦੀ ਸਤਾਬਦੀ ਤੇ ਗੁਰੂ ਗੋਬਿੰਦ ਜੀ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਲੈ ਕੇ ਮਿਸ਼ਲ ਸ਼ਹੀਦਾ ਤਰਨਾ ਦਲ ਤੇ ਸਰਬੰਸ ਦਾਨੀ ਗੁਰਧਾਮ ਸੁਧਾਰ ਸੇਵਾ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਦੀ ਅਗਵਾਈ ਹੇਠ ਅੱਠ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ ਹੋ ਚੁੱਕੇ ਹਨ | ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ 24 ਘੰਟੇ ਸੰਗਤ ਲਈ ਲੰਗਰ ਸ਼ੁਰੂ ਹੋ ਚੁੱਕਾ ਹੈ | ਇਸ ਤੋਂ ਬਿਨਾਂ ਲਗਾਤਾਰ ਗੁਰਮਤਿ ਸਮਾਗਮ ਚੱਲ ਰਹੇ ਹਨ, ਜਿਨ੍ਹਾਂ 'ਚ ਪੰਥ ਪ੍ਰਸਿੱਧ ਰਾਗੀ ਢਾਡੀ ਜਥਿਆਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਜਾਵੇਗਾ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰੋ | ਇਸ ਮੌਕੇ ਮਾ. ਜ਼ਸਵਿੰਦਰ ਸਿੰਘ ਮੀਰਪੁਰ, ਮੇਹਰ ਸਿੰਘ ਢਿੱਲੋ, ਬਾਬਾ ਗੁਰਮੇਲ ਸਿੰਘ, ਬਹਾਦਰ ਸਿੰਘ, ਗੁਰਦੇਵ ਸਿੰਘ ਮਲਕੀਤ ਸਿੰਘ, ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਮੌਕੇ ਗੁਰਦੁਆਰਾ ਅਜੀਤਗੜ੍ਹ ਸਾਹਿਬ ਮਿਸਲ ਸ਼ਹੀਦਾਂ ਤਰਨਾ ਦਲ ਵਿਖੇ 8 ਰੋਜ਼ਾ ਗੁਰਮਤਿ ਸਮਾਗਮ ਤੇ ਲੰਗਰ... ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ. ਬੀ. ਐੱਸ. ਈ. ਟਿੱਬਾ ਨੰਗਲ ਸਕੂਲ ਵਿਖੇ ਸਮਾਗਮ ਕਰਵਾਇਆ <br/>
Ad Position 24