ਖਰੜ, 23 ਨਵੰਬਰ (ਜੰਡਪੁਰੀ)-ਭਾਜਪਾ ਦੀ ਕੇਂਦਰ ਸਰਕਾਰ ਜੋ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਬਣਾ ਕੇ ਉਥੇ ਉਪ ਰਾਜਪਾਲ ਸਥਾਪਿਤ ਕਰਨਾ ਚਾਹੁੰਦੀ ਹੈ, ਉਸ ਨਾਲ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਇਹ ਪ੍ਰਗਟਾਵਾ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਤੇ ਕਾਂਗਰਸੀ ਆਗੂ ਯਾਦਵਿੰਦਰ ਸਿੰਘ ਬੰਨੀ ਕੰਗ ਨੇ ਕੀਤਾ | ਉਨ੍ਹਾਂ ਭਾਜਪਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਤੇ ਪੰਜਾਬੀ ਦਾ ਨਿੱਜੀ ਹੀ ਰਹੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਬੀ. ਬੀ. ਐਮ. 'ਤੇ ਕਬਜ਼ਾ ਕੀਤਾ ਤੇ ਹੁਣ ਯੂਨੀਵਰਸਿਟੀ ਨੂੰ ਆਪਣੇ ਹੱਥਾਂ ਵਿਚ ਲੈਣ ਲਈ ਢਕਵੰਜ ਰਚ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਲੋਕ ਇਸ ਗੱਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣੇ ਹੱਕਾਂ ਲਈ ਹਮੇਸ਼ਾ ਕੇਂਦਰ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਤੇ ਹੁਣ ਵੀ ਆਪਣੇ ਹੱਕਾਂ ਲਈ ਡੱਟ ਕੇ ਖੜ੍ਹੇ ਹਨ |