06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਦੇਹਕਲਾਂ ਤੇ ਨਿਆਮੀਆਂ ਵਲੋਂ ਕਿਸਾਨਾਂ ਦੇ ਵਕੀਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਨਿਖੇਧੀ <br/>

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ | ਤਸਵੀਰ : ਗੁਰਮੁੱਖ ਸਿੰਘ ਮਾਨ <br/> 24-11-2025
ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ 'ਚ ਸੱਚ ਦੀ ਅਵਾਜ਼ ਚੁੱਕਣ ਵਾਲੇ ਹਾਈ ਕੋਰਟ ਦੇ ਸੀਨੀਅਰ ਅਡਵੋਕੇਟ ਚਰਨਪਾਲ ਸਿੰਘ ਬਾਗੜੀ ਨੂੰ ਜ਼ਿਲ੍ਹਾ ਮੁਹਾਲੀ ਦੇ ਬਿਲਡਰਾਂ/ਡਿਵੈਲਪਰਾਂ ਵਲੋਂ ਦਿੱਤੀਆਂ ਗਈਆਂ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਰਨਲ ਸੈਕਟਰੀ ਜਸਪਾਲ ਸਿੰਘ ਨਿਆਮੀਆਂ ਵਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਿੰਡ ਪਲਹੇੜੀ (ਨਿਊ ਚੰਡੀਗੜ੍ਹ) ਵਿਖੇ ਕੁਝ ਬਿਲਡਰਾਂ ਤੇ ਡਿਵੈਲਪਰਾਂ ਵਲੋਂ ਕਥਿਤ ਤੌਰ 'ਤੇ ਕਿਸਾਨਾਂ ਨਾਲ ਕੀਤੇ ਧੋਖੇ ਦਾ ਕੇਸ ਸੀਨੀਅਰ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਵਲੋਂ ਹਾਈ ਕੋਰਟ 'ਚ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਲੜਿਆ ਜਾ ਰਿਹਾ ਹੈ | ਉੱਚ ਅਦਾਲਤ ਵਲੋਂ ਮੁਲਜ਼ਮਾਂ ਖ਼ਿਲਾਫ਼ ਆਏ ਕੁਝ ਫੈਸਲਿਆਂ ਦੀ ਬੁਖਲਾਹਟ 'ਚ ਕਿਸਾਨਾਂ ਦੇ ਵਕੀਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਮਾਮਲਾ ਸਹਾਮਣੇ ਆਇਆ ਹੈ ਜੋ ਕਿ ਬਹੁਤ ਮੰਦਭਾਗਾ ਹੈ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਅੱਜ ਐਸ. ਐਸ. ਪੀ. ਮੁਹਾਲੀ ਤੇ ਡੀ. ਸੀ. ਮੁਹਾਲੀ ਨੂੰ ਬੇਨਤੀ ਕੀਤੀ ਗਈ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ | ਮੀਟਿੰਗ 'ਚ ਨਛੱਤਰ ਸਿੰਘ ਬੈਦਵਾਨ, ਗੁਰਮੀਤ ਸਿੰਘ ਖੂਨੀਮਾਜਰਾ, ਰਣਬੀਰ ਸਿੰਘ ਗਰੇਵਾਲ, ਦਰਸ਼ਨ ਸਿੰਘ ਦੁਰਾਲੀ, ਭੋਲਾ ਸਲਾਮਤਪੁਰ, ਜਰਨੈਲ ਸਿੰਘ ਘੜੂੰਆ, ਜਸਵੰਤ ਸਿੰਘ ਮਾਣਕਮਾਜਰਾ, ਕੁਲਵੰਤ ਸਿੰਘ ਰੁੜਕੀ, ਜਤਿੰਦਰ ਸਿੰਘ ਘੜੂੰਆ, ਗੁਰਿੰਦਰ ਸਿੰਘ ਮਹਿਮਦਪੁਰ, ਸ਼ਲਿੰਦਰ ਸਿੰਘ ਘੋਗਾ, ਸੋਨੀ ਖੂਨੀਮਾਜਰਾ, ਕੁਲਵੰਤ ਸਿੰਘ ਚਿੱਲਾ, ਰਾਜਾ ਖੂਨੀਮਾਜਰਾ, ਸੁਰਿੰਦਰ ਸਿੰਘ ਬਰਿਆਲੀ, ਲਾਲਾ ਖੂਨੀਮਾਜਰਾ, ਰਣਧੀਰ ਸਿੰਘ ਸੰਤੇਮਾਜਰਾ, ਲਵਲੀ ਖੂਨੀਮਾਜਰਾ, ਭਜਨ ਸਿੰਘ ਦੁਰਾਲੀ, ਕੇਸਰ ਸਿੰਘ ਮਾਣਕਮਾਜਰਾ, ਬਲਬੀਰ ਸਿੰਘ ਦੁਰਾਲੀ, ਜਸਵੰਤ ਸਿੰਘ ਭਾਗੋਮਾਜਰਾ ਸਮੇਤ ਹੋਰ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈਕਨਾਲੋਜੀ ਖੇਤਰ 'ਚ ਚੰਡੀਗੜ੍ਹ ਯੂਨੀਵਰਸਿਟੀ ਤੇ ਗਿਲਕੋ ਸਕੂਲ ਮਿਲਕੇ ਕਰਨਗੇ ਕੰਮ-ਸਤਨਾਮ ਸਿੰਘ ਸੰਧੂ <br/> ਅਗਲੀ ਖ਼ਬਰ ਚੰਡੀਗੜ੍ਹ ਪੰਜਾਬ ਤੇ ਪੰਜਾਬੀਅਤ ਦਾ ਨਿੱਜੀ ਹੀ ਰਹੇਗਾ-ਬੰਨੀ ਕੰਗ
Ad Position 24