06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਨੇ 28ਵਾਂ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-11-2025
ਪੁਰਖਾਲੀ, 23 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਦਾ 28ਵਾਂ ਸਥਾਪਨਾ ਦਿਵਸ ਮਨਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ, ਮਾਪਿਆਂ, ਸਟਾਫ਼ ਤੇ ਇਲਾਕੇ ਦੀ ਤੰਦਰੁਸਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਗਈ | ਅਰਦਾਸ ਦੌਰਾਨ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕੁਰਬਾਨੀ, ਧਰਮ ਦੀ ਰੱਖਿਆ ਲਈ ਦਿੱਤੇ ਅਮਲਾਂ ਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਉੱਚ ਸਿਧਾਂਤਾਂ ਦਾ ਸਿਮਰਨ ਵੀ ਕੀਤਾ | ਇਸ ਮੌਕੇ ਕਾਲਜ ਦੇ ਚੇਅਰਮੈਨ ਤਜਿੰਦਰ ਸਿੰਘ ਨੇ ਕਾਲਜ ਦੇ ਸ਼ਾਨਦਾਰ 27 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਦਰਭ ਵਿਚ ਆਪਣੇ ਵਿਚਾਰ ਸਾਂਝੇ ਕੀਤੇ | ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਦੇ ਰਜਿਸਟਰਾਰ-ਕਮ-ਡਾਇਰੈਕਟਰ ਡਾ. ਐਸ. ਐਸ. ਬਿੰਦਰਾ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਕਾਲਜ ਦੇ 28ਵੇਂ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਾਲਜ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਦੇ ਫਾਊਾਡਰ ਚੇਅਰਮੈਨ ਇੰਜ. ਗੁਰਚਰਨ ਸਿੰਘ ਵਲੋਂ ਲਗਾਇਆ ਇਹ ਬੂਟਾ ਅੱਜ ਇਕ ਫਲਦਾਰ ਦਰੱਖ਼ਤ ਬਣ ਚੁੱਕਾ ਹੈ ਅਤੇ ਪਿਛਲੇ 27 ਸਾਲ ਤੋਂ ਕੰਡੀ ਇਲਾਕੇ ਦੀ ਸੇਵਾ ਕਰਦਾ ਆ ਰਿਹਾ ਹੈ | ਇਸ ਮੌਕੇ ਡਾਇਰੈਕਟਰ ਅਕਾਦਮਿਕ ਡਾ. ਗੁਰਪ੍ਰੀਤ ਸਿੰਘ ਨੇ ਕਾਲਜ 'ਚ ਪ੍ਰਾਪਤੀਆਂ ਅਤੇ ਕੋਰਸਾਂ 'ਤੇ ਚਾਨਣਾ ਪਾਇਆ | ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਵਿਸ਼ਾਲ ਅਰੌੜਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਡਾ. ਕੰਚਨ ਸ਼ਰਮਾ, ਆਰਚੀਟੈਕਟਰ ਗੁਰਪ੍ਰੀਤ ਸਿੰਘ, ਉਂਕਾਰ ਸਿੰਘ, ਭਵਨਪ੍ਰੀਤ ਕੌਰ, ਨਿਲੇਸ਼ਵਰ ਟਾਕ, ਕਮਲਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੀਲ੍ਹ ਚੇਅਰ ਦੌੜ 'ਚ ਭਾਗ ਲੈਣ ਵਾਲੇ ਨੌਜਵਾਨਾਂ ਦਾ ਸਨਮਾਨ <br/> ਅਗਲੀ ਖ਼ਬਰ ਮਕੜੋਨਾ ਖੁਰਦ ਵਿਖੇ ਸਾਲਾਨਾ ਕੁਸ਼ਤੀ ਮੁਕਾਬਲੇ ਕਰਵਾਉਣ ਸੰਬੰਧੀ ਮੀਟਿੰਗ <br/>
Ad Position 24