ਪੁਰਖਾਲੀ, 23 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੀ. ਐਮ. ਸ੍ਰੀ ਕੇਂਦਰੀ ਵਿਦਿਆਲਾ ਖ਼ਾਨਪੁਰ ਵਿਖੇ ਸਾਲਾਨਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ | ਇਸ ਮੌਕੇ ਦੀ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਭਰਪੂਰ ਕੌਰ ਵਲੋਂ ਹਾਜ਼ਰੀ ਲਗਵਾਈ ਗਈ ਅਤੇ ਪਿੰਡ ਬੜੀ ਦੇ ਸਰਪੰਚ ਮੋਹਨ ਸਿੰਘ ਨੇ ਵੀ ਆਪਣੀ ਹਾਜ਼ਰੀ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਾਇਆ | ਸਕੂਲ ਦੇ ਪਿ੍ੰਸੀਪਲ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ ਤੇ ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਸਪਿਰਟ ਅਤੇ ਸਮੂਹਿਕ ਵਿਕਾਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਕਰਵਾਏ ਮੁਕਾਬਲਿਆਂ ਦੌਰਾਨ ਦੌੜਾਂ ਤੇ ਫ਼ੀਲਡ ਮੁਕਾਬਲਿਆਂ ਨੇ ਆਪਣੇ ਖੇਡ ਹੁਨਰ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰੋਗਰਾਮ 'ਚ ਮਨਮੋਹਕ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਮਾਪਿਆਂ, ਅਧਿਆਪਕਾਂ ਤੇ ਮਹਿਮਾਨਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ | ਪ੍ਰੋਗਰਾਮ ਦੀ ਸਮਾਪਤੀ ਤੇ ਜੇਤੂਆਂ ਨੂੰ ਸਨਮਾਨਿਤ ਕੀਤਾ |