ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)-ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਇਥੋਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰਾਂ ਕਰਨ ਲਈ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਮੁਫ਼ਤ ਸਿਹਤ ਕੈਂਪ ਲਗਾ ਕੇ ਸੰਗਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਸੰਬੰਧੀ ਕਿਸਾਨ ਆਗੂ ਜੈਮਲ ਸਿੰਘ ਭੜੀ, ਸ਼ਮਸ਼ੇਰ ਸਿੰਘ ਸ਼ੇਰਾ ਆਦਿ ਨੇ ਦੱਸਿਆ ਕਿ ਕੈਂਪ 'ਚ ਜਿਥੇ ਲੋੜਵੰਦ ਸੰਗਤਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਟੈੱਸਟ ਵੀ ਕੀਤੇ ਜਾ ਰਹੇ ਹਨ | ਇਸ ਸਮੇਂ ਗਿਆਨੀ ਮਨਜੀਤ ਸਿੰਘ ਰਾਹੀ, ਸਰਕਲ ਪ੍ਰਧਾਨ ਸੰਤ ਸਿੰਘ ਹਜ਼ਾਰਾ, ਬਲਵੀਰ ਸਿੰਘ ਦੁਬਈ ਵਾਲੇ, ਮਾ. ਹਰਦਿਆਲ ਸਿੰਘ, ਬਲਵੀਰ ਸਿੰਘ ਬੜਾ ਪਿੰਡ, ਉਂਕਾਰ ਸਿੰਘ, ਪ੍ਰੀਤਮ ਮਹਿਤਾ, ਚਰਨਜੀਤ ਸਿੰਘ ਜੌੜਾ, ਸੁਰਜੀਤ ਸਿੰਘ ਚਹਿੜ ਮੁਜਾਰਾ ਆਦਿ ਹਾਜ਼ਰ ਸਨ |