ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਸਾਮ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਨਗਰ ਕੀਰਤਨ ਦਾ ਘਨੌਲੀ ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ, ਨਾਲਾਗੜ੍ਹ ਹਿਮਾਚਲ ਦੀਆਂ ਸੰਗਤਾਂ ਵਲੋਂ ਭਰਵਾ ਸਵਾਗਤ ਕੀਤਾ | ਇਸ ਮੌਕੇ ਦਲਜੀਤ ਸਿੰਘ ਭਿੰਡਰ ਸ਼੍ਰੋਮਣੀ ਅਕਾਲੀ ਦਲ ਆਗੂ, ਸਵਰਨਜੀਤ ਸਿੰਘ ਬੋਬੀ, ਦਲਜੀਤ ਸਿੰਘ ਭੂੱਟੋ ਨੇ ਕਿਹਾ ਕਿ ਉਨ੍ਹਾਂ ਵਲੋਂ ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ ਨੂੰ ਨਾਲ ਲੈ ਕੇ ਨਗਰ ਕੀਰਤਨ ਦਾ ਸਵਾਗਤ ਲਈ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਵਿਖੇ ਮੀਟਿੰਗ ਕੀਤੀ ਗਈ ਸੀ ਤੇ ਅੱਜ ਨਗਰ ਕੀਰਤਨ ਦਾ ਘਨੌਲੀ ਵਿਖੇ ਕੇ ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਹੀ ਨਗਰ ਕੀਰਤਨ ਦੇ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ |