ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ. ਐਸ. ਨਿੱਕੂਵਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਗੱਲਬਾਤ ਰਾਹੀਂ ਕਿਹਾ ਕਿ ਨੌਵੇਂ ਪਾਤਿਸ਼ਾਹ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਸਰਕਾਰ ਵਲੋਂ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬਾਰੇ ਬੋਲਦਿਆਂ ਕਿਹਾ ਕਿ ਇਹ ਸੈਸ਼ਨ ਗੁਰੂ ਸਾਹਿਬ ਨੂੰ ਸਮਰਪਿਤ ਤਾਂ ਹੀ ਹੋਵੇਗਾ ਜੇਕਰ ਇਸ 'ਚ ਬੰਦੀ ਸਿੰਘਾਂ ਦੀ ਰਿਹਾਈ, ਚੰਡੀਗੜ੍ਹ ਪੰਜਾਬ ਹਵਾਲੇ ਕਰਨ ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮਿ੍ਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਵੇਗੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਸਿਧਾਂਤ ਤੇ ਉਪਦੇਸ਼ਾਂ ਦੀ ਗੱਲ ਕੀਤੇ ਬਗੈਰ ਉਨ੍ਹਾਂ ਦੀ ਸ਼ਤਾਬਦੀ ਮਨਾਉਣੀ ਸਫਲ ਨਹੀਂ ਹੋ ਸਕਦੀ |