06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਜੋੜ ਮੇਲ ਦੀ ਸ੍ਰੀ ਅਖੰਡ ਪਾਠ ਸਾਹਿਬ ਨਾਲ ਆਰੰਭਤਾ

Ad Position 21
No active advertisement
ਅਜੀਤ ਡੈਸਕ 24-11-2025
ਪਟਿਆਲਾ, 23 ਨਵੰਬਰ (ਅ. ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਸੰਬੰਧੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਜਿੱਥੇ ਧਾਰਮਿਕ ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ, ਉੱਥੇ ਹੀ ਦਸਮੇਸ਼ ਪਿਤਾ ਦੇ ਗੁਰਤਾਗੱਦੀ ਦਿਵਸ ਦੇ ਸੰਬੰਧ ਵਿਚ ਰੱਖੇ ਗਏ ਸ੍ਰੀ ਅਖੰਡ ਸਾਹਿਬ ਪਾਠ ਦੇ ਭੋਗ ਵੀ ਪਾਏ ਗਏ | ਇਸ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਸ਼ਹੀਦੀ ਸ਼ਤਾਬਦੀ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਹੋ ਜਲਾਲ ਨਾਲ ਮਨਾਈ ਜਾ ਰਹੀ ਹੈ | ਸ਼ਹੀਦੀ ਜੋੜ ਮੇਲ ਦੇ ਸਬੰਧ ਵਿਚ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੀ ਆਰੰਭਤਾ ਹੋ ਚੁੱਕੀ ਹੈ ਅਤੇ ਭਲਕੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਵੇਰੇ 11.00 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਸ਼ਹੀਦੀ ਜੋੜ ਮੇਲ ਦੇ ਸੰਬੰਧ ਵਿਚ 24 ਨਵੰਬਰ ਨੂੰ ਕਵੀ ਤੇ ਢਾਡੀ ਦਰਬਾਰ ਹੋਵੇਗਾ ਅਤੇ 25 ਨਵੰਬਰ ਬਾਅਦ ਦੁਪਹਿਰ ਤੋਂ ਰਾਤ ਦੇ 11.00 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਵੇਗਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ 25 ਨਵੰਬਰ ਨੂੰ ਪੰਚਮੀ ਦਾ ਪਵਿੱਤਰ ਦਿਹਾੜਾ ਵੀ ਹੈ, ਜਿਸ ਦਿਨ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣਗੀਆਂ ਤੇ ਸਵੇਰੇ 11.00 ਵਜੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅੰਮਿ੍ਤ ਸੰਚਾਰ ਵੀ ਹੋਵੇਗਾ | ਧਾਰਮਿਕ ਸਮਾਗਮ ਦੀ ਆਰੰਭਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼ਹੀਦੀ ਜੋੜ ਮੇਲ ਸੰਬੰਧੀ ਹੋਣ ਵਾਲੇ ਸਮਾਗਮਾਂ ਵਿਚ ਸੰਗਤਾਂ ਵੱਧ ਚੜ ਕੇ ਸ਼ਮੂਲੀਅਤ ਕਰਨ | ਇਸ ਮੌਕੇ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਭਾਈ ਸਰਬਜੀਤ ਸਿੰਘ, ਸਾਬਕਾ ਹੈੱ ਗ੍ਰੰਥੀ ਸੁਖਦੇਵ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ, ਅਕਾਊਟੈਂਟ ਗੁਰਮੀਤ ਸਿੰਘ, ਸੁਪਰੀਵਾਈਜ਼ਰ ਵਰਿੰਦਰ ਸਿੰਘ ਗੋਲਡੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਮੁੱਚਾ ਸਟਾਫ਼ ਸ਼ਾਮਲ ਸੀ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ 'ਪੁਟਾ' ਨੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨਾਲ ਹਰ ਖੇਤਰ 'ਚ ਕਰ ਰਹੀ ਹੈ ਧੱਕੇਸ਼ਾਹੀ- ਕੈਪਟਨ ਮੇਜਰ ਸਿੰਘ
Ad Position 24