03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਵਰਨ ਸਿੰਘ ਢੰਗਰਾਲੀ ਨੂੰ ਕੀਤਾ ਘਰ 'ਚ ਨਜ਼ਰਬੰਦ

Ad Position 21
No active advertisement
ਅਜੀਤ ਡੈਸਕ 06-12-2025
ਮੋਰਿੰਡਾ, 5 ਦਸੰਬਰ (ਪਿ੍ਤਪਾਲ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਵਲੋਂ ਰੇਲਾਂ ਰੋਕਣ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਵਲੋਂ ਮੋਰਚੇ ਦੇ ਅਨੇਕਾਂ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਤੇ ਅਨੇਕਾਂ ਆਗੂਆਂ ਨੂੰ ਗਿ੍ਫ਼ਤਾਰ ਕੀਤਾ | ਉਥੇ ਹੀ ਮੋਰਿੰਡਾ ਪੁਲਿਸ ਵਲੋਂ ਕਿਸਾਨ ਮਜ਼ਦੂਰ ਮੋਰਚੇ ਦੇ ਸੀਨੀਅਰ ਆਗੂ ਸਵਰਨ ਸਿੰਘ ਢੰਗਰਾਲੀ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ | ਇਸ ਮੌਕੇ ਸਵਰਨ ਸਿੰਘ ਢੰਗਰਾਲੀ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ 'ਤੇ ਜ਼ੋਰ ਦੇਣ ਲਈ 5 ਦਸੰਬਰ ਨੂੰ ਪੰਜਾਬ ਭਰ 'ਚ ਰੇਲਾਂ ਰੋਕਣ ਦਾ ਸਦਾ ਦਿੱਤਾ ਗਿਆ ਸੀ | ਮਜ਼ਦੂਰ ਮੋਰਚੇ ਦੇ ਸੱਦੇ 'ਤੇ ਦਿੱਤੇ ਜਾਣ ਵਾਲੇ ਰੇਲ ਰੋਕੋ ਧਰਨੇ ਨੂੰ ਰੋਕਣ ਲਈ, ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਗਿਆ | ਅੱਜ ਸਵੇਰੇ ਤੜਕਸਾਰ ਮੋਰਿੰਡਾ ਪੁਲਿਸ ਵਲੋਂ ਪਿੰਡ ਢੰਗਰਾਲੀ ਮੇਰੇ ਘਰ ਵਿਚ ਹੀ ਮੈਨੂੰ ਨਜ਼ਰ ਬੰਦ ਕਰ ਦਿੱਤਾ ਗਿਆ | ਸਵਰਨ ਸਿੰਘ ਢੰਗਰਲੀ ਨੇ ਸਰਕਾਰ ਤੇ ਪੁਲਿਸ ਦੀ ਇਸ ਕਾਰਵਾਈ ਨੂੰ ਜ਼ਬਰ-ਜ਼ੁਲਮ ਤੇ ਮਨੁੱਖੀ ਹੱਕ ਖੋਹਣ ਦੀ ਕਾਰਵਾਈ ਦੱਸਿਆ ਹੈ | ਉਨ੍ਹਾਂ ਨੇ ਕਿਹਾ ਕਿ ਹੱਕ ਮੰਗਦੇ ਲੋਕਾਂ ਨੂੰ ਜੇਲ੍ਹਾਂ 'ਚ ਡੱਕਣਾ ਜਮਹੂਰੀਤ ਦਾ ਕਤਲ ਹੈ | ਸਵਰਨ ਸਿੰਘ ਢੰਗਰਾਲੀ ਨੇ ਦੱਸਿਆ ਕਿ ਸੰਘਰਸ਼ ਦੇ ਅਗਲੇ ਐਕਸ਼ਨ ਦੌਰਾਨ ਕਿਸਾਨ ਦਸੰਬਰ ਮਹੀਨੇ 'ਚ ਹੀ ਚਿੱਪ ਵਾਲੇ ਮੀਟਰ ਪੁੱਟ ਕੇ ਪਾਵਰਕਾਮ ਦੇ ਦਫ਼ਤਰ ਜਮਾਂ ਕਰਾਉਣਗੇ ਤੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਦਿੱਤੇ ਜਾਣਗੇ | ਕਿਸਾਨ ਆਗੂ ਸਵਰਨ ਸਿੰਘ ਢੰਗਰਾਲੀ ਨੂੰ ਤੜਕੇ 5 ਵਜੇ ਤੋਂ ਦਿਨ ਦੇ 3 ਵਜੇ ਧਰਨਾ ਸਮਾਪਤੀ ਤੱਕ ਘਰ 'ਚ ਨਜ਼ਰਬੰਦ ਰੱਖਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ 'ਰੇਲ ਰੋਕੋ ਅੰਦੋਲਨ ਦੇ ਸੱਦੇ' ਦੇ ਮੱਦੇਨਜ਼ਰ ਕਿਸਾਨ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
Ad Position 24
No active advertisement