03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਨਸ਼ੀਲੇ ਪਾਊਡਰ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 06-12-2025
ਮੋਰਿੰਡਾ, 5 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਡੀ. ਐੱਸ. ਪੀ. ਗੁਰਜੀਤ ਸਿੰਘ ਦੀ ਅਗਵਾਈ ਹੇਠ 10.11 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ | ਇਸ ਸੰਬੰਧੀ ਸਬ ਇੰਸਪੈਕਟਰ ਗੁਰਮੁੱਖ ਸਿੰਘ ਐੱਸ. ਐੱਚ. ਓ. ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਏ. ਐੱਸ. ਆਈ. ਅੰਗਰੇਜ਼ ਸਿੰਘ, ਏ. ਐੱਸ. ਆਈ. ਵਿਸ਼ਾਲ ਜੋਸ਼ੀ, ਸਿਪਾਹੀ ਪਿ੍ਤਪਾਲ ਸਿੰਘ ਤੇ ਸਿਪਾਹੀ ਅਮਨ ਕੁਮਾਰ ਦੀ ਪੁਲਿਸ ਪਾਰਟੀ ਵਲੋਂ ਸਿਵਲ ਹਸਪਤਾਲ ਮੋਰਿੰਡਾ ਤੋਂ ਰਤਨਗੜ੍ਹ ਚੌਕ ਤੱਕ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ | ਚੈਕਿੰਗ ਦੌਰਾਨ ਇਕ ਨੌਜਵਾਨ ਮਨਦੀਪ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਪਿੰਡ ਓਇੰਦ ਕੋਲੋਂ 10.11 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਲਿਆ | ਮੋਰਿੰਡਾ ਪੁਲਿਸ ਨੇ ਮਨਦੀਪ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਤਹਿਤ 3 ਗਿ੍ਫ਼ਤਾਰ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਵਰਨ ਸਿੰਘ ਢੰਗਰਾਲੀ ਨੂੰ ਕੀਤਾ ਘਰ 'ਚ ਨਜ਼ਰਬੰਦ
Ad Position 24
No active advertisement