03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਰੂਪਨਗਰ ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਤਹਿਤ 3 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-12-2025
ਟ੍ਰੈਫ਼ਿਕ ਉਲੰਘਣਾਵਾਂ ਦੇ 110 ਚਲਾਨ
ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਅਧੀਨ ਵੱਖ-ਵੱਖ ਮੁਕੱਦਮਿਆਂ 'ਚ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨਾਕੇਬੰਦੀਆਂ ਤੇ ਗਸ਼ਤ ਦੌਰਾਨ ਜਸਵਿੰਦਰ ਸਿੰਘ (ਥਾਣਾ ਸਦਰ), ਹਰਪ੍ਰੀਤ ਸਿੰਘ (ਥਾਣਾ ਸਿਟੀ ਮੋਰਿੰਡਾ) ਅਤੇ ਵਿਨੋਦ ਕੁਮਾਰ (ਥਾਣਾ ਸ੍ਰੀ ਅਨੰਦਪੁਰ ਸਾਹਿਬ) ਨੂੰ ਨਸ਼ੇ ਨਾਲ ਸੰਬੰਧਿਤ ਮਾਮਲਿਆਂ ਵਿਚ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਸਖ਼ਤ ਚੈਕਿੰਗ ਮੁਹਿੰਮ ਚਲਾਈ ਗਈ, ਜਿਸ ਦੌਰਾਨ ਬਿਨਾਂ ਨੰਬਰ ਪਲੇਟ, ਟਿ੍ਪਲ ਰਾਈਡਿੰਗ, ਮੋਡੀਫਾਈਡ ਸਲੈਂਸਰ, ਗਲਤ ਪਾਰਕਿੰਗ ਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 110 ਚਲਾਨ ਕੀਤੇ ਗਏ | ਐਸ. ਐਸ. ਪੀ. ਨੇ ਜਨਤਾ ਨੂੰ ਅਪੀਲ ਕੀਤੀ ਕਿ ਨਸ਼ੇ ਦੇ ਖ਼ਾਤਮੇ ਲਈ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਨਸ਼ਾ ਤਸਕਰੀ ਦੀ ਜਾਣਕਾਰੀ ਸੇਫ਼ ਪੰਜਾਬ ਐਂਟੀ ਡਰੱਗ ਹੈਲਪ ਲਾਈਨ 97791-00200 'ਤੇ ਸਾਂਝੀ ਕਰਨ |

Ad Position 22
No active advertisement
ਪਿਛਲੀ ਖ਼ਬਰ 15 ਸਾਲ ਪੁਰਾਣੇ ਵਹੀਕਲਜ਼ ਦੀ ਪਾਸਿੰਗ ਫ਼ੀਸ 'ਚ ਕੀਤੇ ਬੇਤਹਾਸ਼ਾ ਵਾਧੇ ਖ਼ਿਲਾਫ਼ ਟਰੱਕ ਮਾਲਕਾਂ ਵਿਚ ਭਾਰੀ ਰੋਸ ਅਗਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਕਾਬੂ
Ad Position 24
No active advertisement