03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਰੂਪਨਗਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 06-12-2025
ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਰੂਪਨਗਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ ਅਤੇ ਹੋਰਾਂ ਨੂੰ ਟੋਕਨ ਫਲੈਗ ਲਗਾ ਕੇ ਕੀਤੀ ਗਈ |ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੰਡਾ ਦਿਵਸ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਦਿਨ ਹੈ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਦਾਨ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ | ਇਹ ਰਾਸ਼ੀ ਆਰਮਡ ਫੋਰਸਿਜ਼ ਫਲੈਗ ਡੇ ਫੰਡ ਵਿਚ ਜਮਾ ਹੋ ਕੇ ਸ਼ਹੀਦ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਦੀ ਭਲਾਈ 'ਤੇ ਖ਼ਰਚ ਹੁੰਦੀ ਹੈ |ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਸਰਬਜੀਤ ਸਿੰਘ ਸੈਣੀ ਅਤੇ ਸੁਕਆਡਰਨ ਲੀਡਰ ਹਾਕਮ ਸਿੰਘ ਨੇ ਦੱਸਿਆ ਕਿ ਝੰਡਾ ਦਿਵਸ ਤਿੰਨਾਂ ਸੈਨਾਵਾਂ ਦੇ ਸੂਰਬੀਰ ਜਵਾਨਾਂ ਦੀ ਬਹਾਦਰੀ ਨੂੰ ਸਲਾਮ ਕਰਨ ਦਾ ਪ੍ਰਤੀਕ ਹੈ | ਇਸ ਮੌਕੇ ਸੁਪਰਡੈਂਟ ਰਮਨਦੀਪ ਕੌਰ, ਕੈਪਟਨ ਮੁਲਤਾਨ ਸਿੰਘ ਰਾਣਾ, ਕੈਪਟਨ ਗੁਰਦੇਵ ਸਿੰਘ, ਮਨਜੀਤ ਕੌਰ ਵੀਰ, ਕੈਪਟਨ ਹਰਪਾਲ ਸਿੰਘ, ਹਸੀਨਾ ਬੇਗਮ ਵੀਰ ਅਤੇ ਦਫ਼ਤਰ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਬਸਪਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰ ਮੈਦਾਨ ਵਿਚ ਡਟੇ-ਭੈਣੀ ਅਗਲੀ ਖ਼ਬਰ 15 ਸਾਲ ਪੁਰਾਣੇ ਵਹੀਕਲਜ਼ ਦੀ ਪਾਸਿੰਗ ਫ਼ੀਸ 'ਚ ਕੀਤੇ ਬੇਤਹਾਸ਼ਾ ਵਾਧੇ ਖ਼ਿਲਾਫ਼ ਟਰੱਕ ਮਾਲਕਾਂ ਵਿਚ ਭਾਰੀ ਰੋਸ
Ad Position 24
No active advertisement