02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਬਲਾਕ ਸੰਮਤੀ ਚੋਣਾਂ ਸੰਬੰਧੀ ਨਾਮਜ਼ਦਗੀ ਪੱਤਰ ਸਹੀ ਪਾਏ ਗਏ-ਐਸ. ਡੀ. ਐਮ.

Ad Position 21
No active advertisement
ਅਜੀਤ ਡੈਸਕ 06-12-2025
ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਜੇ. ਐਸ. ਨਿੱਕੂਵਾਲ)-ਬਲਾਕ ਸੰਮਤੀ ਚੋਣਾਂ ਸੰਬੰਧੀ ਦਾਖਲ ਕੀਤੇ ਸਾਰੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਹੋ ਗਈ ਹੈ | ਇਸ ਸੰਬੰਧੀ ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਦੇ ਤਹਿਤ ਨਿਰਧਾਰਿਤ ਸਮੇਂ ਅੰਦਰ ਉਮੀਦਵਾਰਾਂ ਵਲੋਂ ਦਾਖਲ ਕੀਤੇ ਗਏ ਕਾਗ਼ਜ਼ਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਸਾਰੇ ਪੱਤਰ ਸਹੀ ਪਾਏ ਗਏ ਹਨ | ਕਿਸੇ ਵੀ ਉਮੀਦਵਾਰ ਦੇ ਦਸਤਾਵੇਜ਼ 'ਚ ਕੋਈ ਤਕਨੀਕੀ ਕਮੀ ਜਾਂ ਅਧੂਰਾ ਪੱਖ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ, ਤਾਂ ਜੋ ਲੋਕਤੰਤਰਿਕ ਮਰਿਆਦਾ ਦੀ ਪਾਲਣਾ ਹੋ ਸਕੇ | ਉਨ੍ਹਾਂ ਇਹ ਵੀ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ ਮਗਰੋਂ ਅਗਲੇ ਪੜਾਅ ਵਜੋਂ ਉਮੀਦਵਾਰਾਂ ਦੀ ਅੰਤਿਮ ਸੂਚੀ ਜਲਦੀ ਜਾਰੀ ਕਰ ਦਿੱਤੀ ਜਾਵੇਗੀ | ਇਸ ਤੋਂ ਇਲਾਵਾ, ਉਮੀਦਵਾਰਾਂ ਵਲੋਂ ਜੇਕਰ ਕਿਸੇ ਨੂੰ ਆਪਣੇ ਪੱਤਰਾਂ ਬਾਰੇ ਕੋਈ ਐਤਰਾਜ਼ ਹੋਵੇ ਤਾਂ ਉਹ ਨਿਰਧਾਰਿਤ ਸਮੇਂ ਦੇ ਅੰਦਰ ਅਪੀਲ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੂਪਨਗਰ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ 6 ਤੇ ਪੰਚਾਇਤ ਸੰਮਤੀ ਦੀਆਂ 18 ਨਾਮਜ਼ਦਗੀਆਂ ਆਯੋਗ ਕਰਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਭਾਜਪਾ ਉਮੀਦਵਾਰ ਹੀ ਲਹਿਰਾਉਣਗੇ ਜਿੱਤ ਦੇ ਝੰਡੇ-ਲਾਲਪੁਰਾ
Ad Position 24
No active advertisement