02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਖੇਤੀਬਾੜੀ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਡੀਲਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 06-12-2025
ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਣ ਸਿੰਘ ਨਾਰੰਗ)-ਖੇਤੀਬਾੜੀ ਵਿਭਾਗ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਖਾਦ, ਬੀਜ ਤੇ ਪੈਸਟੀਸਾਈਡ ਡੀਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਉੱਚ ਮਿਆਰੀ ਦੇ ਬੀਜ, ਕੀਟਨਾਸ਼ਕ ਦਵਾਈਆਂ ਤੇ ਖਾਦ ਮੁਹੱਈਆ ਕਰਵਾਈ ਜਾਵੇ, ਸ਼ਿਕਾਇਤ ਮਿਲਣ 'ਤੇ ਡੀਲਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਖੇਤੀਬਾੜੀ ਵਿਭਾਗ ਪੰਜਾਬ ਦੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਰੂਪਨਗਰ ਦੀਆਂ ਹਦਾਇਤਾਂ 'ਤੇ ਸਥਾਨਕ ਇਕ ਹੋਟਲ ਵਿਚ ਹੋਈ ਇਸ ਮੀਟਿੰਗ 'ਚ ਅਧਿਕਾਰੀਆਂ ਨੇ ਕਿਹਾ ਕਿ ਕਿਸਾਨਾਂ ਲਈ ਖੇਤੀਬਾੜੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ ਤਹਿਤ ਕੀਤੀ ਇਸ ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਲੇਖ ਰਾਜ ਨੇ ਖਾਦ ਦੇ ਸਮੂਹ ਡਿਟਰੀਬਿਊਟਰਾਂ(ਥੋਕ ਕਾਰੋਬਾਰੀਆਂ) ਨੂੰ ਹਦਾਇਤ ਕੀਤੀ ਕਿ ਸਾਰੇ ਰਿਟੇਲ ਡੀਲਰਾਂ ਨੂੰ ਬਰਾਬਰ ਮਾਤਰਾ ਵਿਚ ਖਾਦ ਭੇਜੀ ਜਾਵੇ | ਇਸ ਮੌਕੇ ਉਨ੍ਹਾਂ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਗੈਰ ਮਨਜ਼ੂਰਸ਼ੁਦਾ ਖਾਦ, ਕੀਟਨਾਸ਼ਕ ਦਵਾਈਆਂ ਜਾਂ ਬੀਜ ਨਾ ਵੇਚਿਆ ਜਾਵੇ, ਉਨ੍ਹਾਂ ਡੀਲਰਾਂ ਨੂੰ ਸਮੁੱਚਾ ਰਿਕਾਰਡ ਮੁਕੰਮਲ ਰੱਖਣ ਦੀ ਹਦਾਇਤ ਵੀ ਕੀਤੀ | ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ. ਪੀ.), ਅਸ਼ੋਕ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਬਲਾਕ ਸ੍ਰੀ ਚਮਕੌਰ ਸਾਹਿਬ, ਇੰਦਰਜੀਤ ਸਿੰਘ ਬੇਲਾ, ਕੁਲਵੀਰ ਸਿੰਘ ਸ੍ਰੀ ਚਮਕੌਰ ਸਾਹਿਬ, ਦਰਸਨ ਸਿੰਘ ਭੰਗੂ, ਪ੍ਰਦੀਪ ਸਿੰਘ ਭੰਗੂ (ਵਰਿਆਮਸਰ), ਭੁਪਿੰਦਰ ਸਿੰਘ ਸਮੇਤ ਸਮੂਹ ਡੀਲਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਲਾਲਪੁਰ ਦੇ ਹਰਦੀਪ ਸੈਣੀ ਨੇ ਬੀ. ਐਸ. ਸੀ. ਨਰਸਿੰਗ (ਤੀਜਾ ਸਮੈਸਟਰ) ਦੀ ਜਮਾਤ 'ਚੋਂ ਤੀਜਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਰੋਪੜ ਡਵੀਜ਼ਨ ਦੀ ਮੀਟਿੰਗ
Ad Position 24
No active advertisement