02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜਵਾਹਰ ਨਵੋਦਿਆ ਵਿਦਿਆਲਿਆ ਦੀ 13 ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 06-12-2025
ਸ੍ਰੀ ਚਮਕੌਰ ਸਾਹਿਬ, 5 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵਲੋਂ ਜਵਾਹਰ ਨਵੋਦਿਆ ਵਿਦਿਆਲਿਆ ਦੀ 13 ਦਸੰਬਰ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ ਤੇ ਸੂਬਾ ਪੈੱ੍ਰਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਇਨ੍ਹਾਂ ਦਿਨਾਂ 'ਚ ਸੂਬੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨਿਰਧਾਰਿਤ ਹਨ, ਜਿਨ੍ਹਾਂ 'ਚ ਵੱਡੀ ਗਿਣਤੀ ਵਿਚ ਅਧਿਆਪਕਾਂ ਦੀ ਡਿਊਟੀ ਲੱਗੀ ਹੋਈ ਹੈ | ਇਨ੍ਹਾਂ ਅਧਿਆਪਕ ਆਗੂਆਂ ਨੇ ਸੂਬਾ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਲਈ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਲੈ ਕੇ ਜਾਣ ਦੀ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਉਣੀ ਪੈਂਦੀ ਹੈ, ਜਿਸ ਕਾਰਨ ਇਕੋ ਦਿਨ ਇਹ ਦੋਹਰੀ ਜ਼ਿੰਮੇਵਾਰੀ ਨਿਭਾਉਣਾ ਮੁਸ਼ਕਿਲ ਹੋ ਜਾਵੇਗਾ | ਯੂਨੀਅਨ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੀ ਸਹੂਲਤ ਤੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ 'ਚ ਰੱਖਦਿਆਂ 13 ਦਸੰਬਰ ਨੂੰ ਹੋਣ ਵਾਲੀ ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਮੁਲਤਵੀ ਕਰਕੇ ਨਵੀਂ ਤਾਰੀਖ਼ ਜਾਰੀ ਕੀਤੀ ਜਾਵੇ ਤਾਂ ਜੋ ਕੋਈ ਗ਼ਲਤਫ਼ਹਿਮੀ ਜਾਂ ਰੁਕਾਵਟ ਨਾ ਪੈ ਸਕੇ | ਇਸ ਮੌਕੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਹੀਰਾ, ਅਵਨੀਤ ਚੱਢਾ, ਕੁਲਬੀਰ ਸਿੰਘ ਕੰਧੋਲਾ, ਦਵਿੰਦਰ ਸਿੰਘ ਚਨੌਲੀ, ਮਹਿੰਦਰ ਪਾਲ ਸਿੰਘ ਖੇੜੀ, ਜਤਿੰਦਰ ਸਿੰਘ ਮੌਜਦਦੀਨਪੁਰ, ਦਲਜੀਤ ਸਿੰਘ ਜਟਾਣਾ, ਇਕਬਾਲ ਸਿੰਘ ਹਾਫਿਜਾਬਾਦ, ਸਤੀਸ਼ ਕੁਮਾਰ, ਪੁਸ਼ਪਿੰਦਰ ਸਿੰਘ, ਦਵਿੰਦਰ ਸਿੰਘ ਸਮਾਣਾ, ਸੰਜੀਵ ਕੁਮਾਰ ਮੋਠਾਪੁਰ, ਅਸ਼ੋਕ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਰਿਕਾਰਡ ਤੋੜ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਲਈ ਵਚਨਬੱਧ-ਵਿਧਾਇਕ ਦਿਨੇਸ਼ ਚੱਢਾ ਅਗਲੀ ਖ਼ਬਰ ਪਿੰਡ ਲਾਲਪੁਰ ਦੇ ਹਰਦੀਪ ਸੈਣੀ ਨੇ ਬੀ. ਐਸ. ਸੀ. ਨਰਸਿੰਗ (ਤੀਜਾ ਸਮੈਸਟਰ) ਦੀ ਜਮਾਤ 'ਚੋਂ ਤੀਜਾ ਸਥਾਨ ਕੀਤਾ ਪ੍ਰਾਪਤ
Ad Position 24
No active advertisement