02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮਾਨ ਸਰਕਾਰ ਰਿਕਾਰਡ ਤੋੜ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਲਈ ਵਚਨਬੱਧ-ਵਿਧਾਇਕ ਦਿਨੇਸ਼ ਚੱਢਾ

Ad Position 21
No active advertisement
ਅਜੀਤ ਡੈਸਕ 06-12-2025
ਰੂਪਨਗਰ, 5 ਦਸੰਬਰ, (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਰਿਕਾਰਡ ਤੋੜ ਵਿਕਾਸ ਕੰਮ ਕਰਵਾ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਵਿਧਾਇਕ ਚੱਢਾ ਅੱਜ ਰੂਪਨਗਰ ਸ਼ਹਿਰ ਦੇ ਸਨ ਸਿਟੀ-01 ਵਿਚ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕਰਨ ਲਈ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ, ਕਿ ਹਰ ਗਲੀ-ਮੁਹੱਲੇ ਤੱਕ ਵਿਕਾਸ ਦੇ ਕੰਮ ਸਮੇਂ ਸਿਰ ਪਹੁੰਚਣ ਅਤੇ ਕਿਸੇ ਵੀ ਵਸਨੀਕ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣਾ ਪਵੇ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਕੁਮਾਰ ਵਾਹੀ, ਐਮ ਸੀ ਰਾਜੂ ਸਤਿਆਲ, ਮੋਹਿਤ ਸ਼ਰਮਾ, ਪੋਮੀ ਸੋਨੀ, ਜੌਲੀ, ਸਨ ਸਿਟੀ ਪ੍ਰਧਾਨ ਨੀਲਮ ਰਾਣੀ, ਸੰਦੀਪ ਜੋਸ਼ੀ, ਅੰਮਿ੍ਤਪਾਲ ਪੱਪੀ, ਕੁਲਦੀਪ ਸਿੰਘ, ਸੰਜੀਵ ਕੁਮਾਰ, ਵਿਕਰਾਂਤ ਚੌਧਰੀ, ਸਰਪੰਚ ਅਮਨਦੀਪ ਸਿੰਘ, ਦੀਪਕ ਕਪੂਰ, ਪਰਵੀਨ ਸਿੰਘ, ਨਿਤਿਨ, ਬਲਵਿੰਦਰ ਕੁਮਾਰ, ਅਭਿਸ਼ੇਕ, ਨਵੀਨ ਦਰਦੀ, ਲਲਿਤ ਕੁਮਾਰ ਹਾਂਡਾ, ਸ਼ਿਵ ਚਰਨ, ਹੈਪੀ, ਸੁਰਜਨ ਸਿੰਘ ਅਤੇ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਰਾਜੇਵਾਲ ਜ਼ਿਲ੍ਹਾ ਰੂਪਨਗਰ ਤੇ ਮੁਹਾਲੀ ਜਥੇਬੰਦੀ ਨੇ ਹੜ੍ਹ ਪੀੜਤਾਂ ਨੂੰ ਵੰਡਿਆ ਯੂਰੀਆ ਖਾਦ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਦੀ 13 ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ
Ad Position 24
No active advertisement