30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਮੋਰਿੰਡਾ ਦੀਆਂ 16 ਸੀਟਾਂ ਲਈ ਵੱਖ-ਵੱਖ ਪਾਰਟੀਆਂ ਦੇ 40 ਉਮੀਦਵਾਰ ਮੈਦਾਨ ਵਿਚ

Ad Position 21
No active advertisement
ਅਜੀਤ ਡੈਸਕ 07-12-2025
ਮੋਰਿੰਡਾ, 6 ਦਸੰਬਰ (ਪਿ੍ਤਪਾਲ ਸਿੰਘ)-ਬਲਾਕ ਸੰਮਤੀ ਮੋਰਿੰਡਾ ਦੀਆਂ 16 ਸੀਟਾਂ ਲਈ ਕੁਲ 51 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਸਨ, ਜਿਨ੍ਹਾਂ 'ਚੋਂ 8 ਉਮੀਦਵਾਰਾਂ ਨੇ ਕਾਗਜ਼ ਵਾਪਸ ਲਏ, ਜਿਸ 'ਚ 1 ਆਜ਼ਾਦ ਉਮੀਦਵਾਰ ਤੇ 7 ਕਵਰਿੰਗ ਉਮੀਦਵਾਰ ਸ਼ਾਮਿਲ ਹਨ | ਜਦ ਕਿ ਬਹੁਜਨ ਸਮਾਜ ਪਾਰਟੀ ਦੇ ਦੋ ਅਤੇ ਭਾਰਤੀ ਜਨਤਾ ਪਾਰਟੀ ਦੇ ਇਕ ਉਮੀਦਵਾਰ ਦੇ ਕਾਗਜ਼ ਰੱਦ ਹੋ ਗਏ | ਜਾਣਕਾਰੀ ਅਨੁਸਾਰ ਹੁਕਮਰਾਨ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਵਲੋਂ ਕੁੱਲ 16 ਸੀਟਾਂ ਲਈ ਅਪਣੇ ਅਪਣੇ ਉਮੀਦਵਾਰਾਂ ਨੂੰ ਚੋਣ ਲੜਾਈ ਜਾ ਰਹੀ ਹੈ | ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ 5 ਸੀਟਾਂ 'ਤੇ ਚੋਣ ਲੜ ਰਹੇ ਹਨ | ਭਾਜਪਾ ਸਿਰਫ਼ ਦੋ ਸੀਟਾਂ ਅਤੇ ਆਜ਼ਾਦ ਉਮੀਦਵਾਰ ਇਕ ਸੀਟ ਤੇ ਜ਼ੋਰ ਅਜ਼ਮਾਈ ਕਰਨਗੇ | ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾ ਨੂੰ ਮੁੱਖ ਰੱਖ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਜਨ ਸੰਪਰਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਚੋਣਾਂ ਨੂੰ ਮੁੱਖ ਰੱਖਦਿਆਂ ਜਿਥੇ ਪਿੰਡਾਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਉਥੇ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ 'ਤੇ ਬੀ. ਬੀ. ਐਮ. ਬੀ. ਦੇ ਦਾਅਵੇ ਨੂੰ ਗੈਰ-ਕ... ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਵਲੋਂ ਬਾਬਾ ਸਾਹਿਬ ਅੰਬੇਡਕਰ ਦੀ 69ਵੀਂ ਬਰਸੀ 'ਤੇ ਸ਼ਰਧਾਂਜਲੀ <br/>
Ad Position 24