04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਰੂਪਨਗਰ ਪੁਲਿਸ ਵਲੋਂ ਨਸ਼ੇ ਦੇ ਖ਼ਿਲਾਫ਼ ਵੱਡੀ ਕਾਰਵਾਈ ਐਨ. ਡੀ. ਪੀ. ਐਸ. ਐਕਟ ਤਹਿਤ 3 ਗਿ੍ਫਤਾਰ <br/>

Ad Position 21
No active advertisement
ਅਜੀਤ ਡੈਸਕ 08-12-2025
ਰੂਪਨਗਰ, 7 ਦਸੰਬਰ (ਸਤਨਾਮ ਸਿੰਘ ਸੱਤੀ)-ਨਸ਼ੇ ਦੇ ਤਸਕਰਾਂ ਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਚਲ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਰੂਪਨਗਰ ਪੁਲਿਸ ਨੇ ਮਹੱਤਵਪੂਰਨ ਕਾਰਵਾਈ ਕਰਦੇ ਹੋਏ 3 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਇਹ ਜਾਣਕਾਰੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਨਾਂਕਾਬੰਦੀ ਤੇ ਚੈਕਿੰਗ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਦੀ ਟੀਮ ਨੇ ਮਨਜਿੰਦਰ ਸਿੰਘ ਉਰਫ ਮਨੀ ਤੇ ਸੁਖਵਿੰਦਰ ਸਿੰਘ ਉਰਫ ਸੁੱਖਾ (ਵਾਸੀ ਪਿੰਡ ਸਿਲੋਮਾਸਕੋ) ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ | ਦੋਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਥਾਣਾ ਸਦਰ ਮੋਰਿੰਡਾ ਦੀ ਪੁਲਿਸ ਨੇ ਨਸ਼ਾ ਕਰਨ ਦੇ ਆਦੀ ਜਸ਼ਨਦੀਪ ਸਿੰਘ ਉਰਫ ਚੋਬਰ (ਵਾਸੀ ਪਾਲਮ ਇੰਨਕਲੇਵ, ਮੋਰਿੰਡਾ) ਨੂੰ ਗਿ੍ਫਤਾਰ ਕੀਤਾ ਅਤੇ ਉਸਦੇ ਖ਼ਿਲਾਫ਼ ਵੀ ਐਨ. ਡੀ. ਪੀ. ਐਸ. ਐਕਟ ਅਧੀਨ ਕਾਰਵਾਈ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੀਆਂ ਗਈਆਂ ਵਿਸ਼ੇਸ਼ ਨਾਕਾਬੰਦੀਆਂ ਤੇ ਚੈਕਿੰਗ ਦੌਰਾਨ ਪੁਲਿਸ ਨੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਜਾਂਚ ਕੀਤੀ | ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਸਖ਼ਤੀ ਕਰਦੇ ਹੋਏ ਕੁਲ 90 ਚਲਾਨ ਜਾਰੀ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਲੀਜ਼ ਬੁਲਡੋਜ਼ਰ ਨੇ ਨੰਗਲ ਦੇ ਇਕ ਹਜ਼ਾਰ ਪਰਿਵਾਰਾਂ ਦੀ ਨੀਂਦ ਉਡਾਈ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕਰਵਾਇਆ ਕੀਰਤਨ ਸਮਾਗਮ <br/>
Ad Position 24