ਢੇਰ, 7 ਦਸੰਬਰ (ਸ਼ਿਵ ਕੁਮਾਰ ਕਾਲੀਆ)-ਭਾਜਪਾ ਪਾਰਟੀ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵਲੋਂ ਦੜੋਲੀ ਜ਼ੋਨ ਤੋਂ ਭਾਜਪਾ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੋਹਿਤ ਸ਼ਰਮਾ ਦੇ ਹੱਕ 'ਚ ਪਿੰਡ ਖਮੇੜਾ ਵਿਖੇ ਇਕ ਚੋਣ ਜਲਸਾ ਕੀਤਾ | ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ | ਪੰਜਾਬ ਦਾ ਹਰ ਵਰਗ ਦੁਖੀ ਹੈ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਹੋਰ ਵੀ ਵੱਡਾ ਕਰਜ਼ਾਈ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਦੇ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਲੁੱਟੀਆਂ ਹਨ ਪਰ ਹੁਣ ਉਨ੍ਹਾਂ ਦਾ ਅਸਲ ਚਿਹਰਾ ਲੋਕ ਪਹਿਚਾਣ ਚੁੱਕੇ ਹਨ ਇਸ ਲਈ ਉਹ ਵੋਟਾਂ ਦੇ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਜੇਕਰ ਹਲਕੇ ਦੀ ਖ਼ੁਸ਼ਹਾਲੀ ਵੇਖਣਾ ਚਾਹੁੰਦੇ ਹਨ ਤਾਂ ਆਪਣਾ ਇਕ ਇਕ ਕੀਮਤੀ ਵੋਟ ਮੋਹਿਤ ਸ਼ਰਮਾ ਦੇ ਹੱਕ 'ਚ ਪਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੱਥ ਮਜ਼ਬੂਤ ਕਰਨ ਕਿਉਂਕਿ ਭਾਜਪਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਕਿ ਦੇਸ਼ ਨੂੰ ਤਰੱਕੀ ਵੱਲ ਲੈ ਕੇ ਜਾ ਸਕਦੀ ਹੈ | ਉਨ੍ਹਾਂ ਇਸ ਗੱਲ ਦਾ ਦਾਅਵਾ ਕੀਤਾ ਕਿ ਪੰਜਾਬ 'ਚ ਅਗਲੀ ਸਰਕਾਰ ਭਾਜਪਾ ਪਾਰਟੀ ਦੀ ਹੀ ਬਣੇਗੀ | ਇਸ ਮੌਕੇ ਦੜੋਲੀ ਜ਼ੋਨ ਤੋਂ ਭਾਜਪਾ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੋਹਿਤ ਸ਼ਰਮਾ ਵਲੋਂ ਵੀ ਸੰਬੋਧਨ ਕੀਤਾ | ਉਨ੍ਹਾਂ ਇਸ ਗੱਲ ਦਾ ਦਾਅਵਾ ਕੀਤਾ ਕਿ ਉਹ ਇਸ ਜ਼ੋਨ ਤੋਂ ਸੀਟ ਜਿੱਤ ਕੇ ਭਾਜਪਾ ਦੀ ਝੋਲੀ 'ਚ ਪਾਉਣਗੇ | ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਭਾਜਪਾ ਦੇ ਸੀਨੀਅਰ ਆਗੂ ਡਾ. ਦਿਨੇਸ਼ ਜੋਸ਼ੀ, ਮਨੋਹਰ ਲਾਲ ਖਮੇੜਾ, ਸ਼ਾਮ ਸੁੰਦਰ ਰੰਗਾ ਜ਼ਿਲ੍ਹਾ ਵਾਈਸ ਪ੍ਰਧਾਨ, ਮੁਕੇਸ਼ ਨੱਢਾ, ਨਵੀਨ ਕੁਮਾਰ, ਦੀਪੂ ਖਮੇੜਾ, ਭੁਪਿੰਦਰ ਕੁਮਾਰ, ਅਰਵਿੰਦਰ ਕੁਮਾਰ, ਜਰਨੈਲ ਸਿੰਘ, ਪ੍ਰਗ ਰਾਜ ਸ਼ਰਮਾ, ਰਮੇਸ਼ ਕੁਮਾਰ, ਸ਼ਿਵ ਕੁਮਾਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |