05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਹੇੜੀ ਜ਼ੋਨ ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਵਲੋਂ ਕਾਂਗਰਸੀ ਉਮੀਦਵਾਰ ਦੀ ਹਮਾਇਤ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 08-12-2025
ਮੋਰਿੰਡਾ, 7 ਦਸੰਬਰ (ਪਿ੍ਤਪਾਲ ਸਿੰਘ)-ਬਲਾਕ ਸੰਮਤੀ ਮੋਰਿੰਡਾ ਦੇ ਸਹੇੜੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਰੰਗੀਆਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਇਸ ਜ਼ੋਨ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅਵਤਾਰ ਸਿੰਘ ਨਥਮਲਪੁਰ ਨੇ ਬਲਵਿੰਦਰ ਸਿੰਘ ਰੰਗੀਆਂ ਦੇ ਹੱਕ 'ਚ ਬੈਠਣ ਅਤੇ ਉਨ੍ਹਾਂ ਦੀ ਹਰ ਪ੍ਰਕਾਰ ਦੀ ਮਦਦ ਕਰਨ ਦਾ ਐਲਾਨ ਕਰ ਦਿੱਤਾ | ਇਸ ਸੰਬੰਧੀ ਯੂਥ ਆਗੂ ਹਰਜੋਤ ਸਿੰਘ ਢੰਗਰਾਲੀ ਨੇ ਦੱਸਿਆ ਕਿ ਇਹ ਐਲਾਨ ਬਲਾਕ ਸੰਮਤੀ ਮੋਰਿੰਡਾ ਦੇ ਸਹੇੜੀ ਜ਼ੋਨ ਤੋਂ ਆਜ਼ਾਦ ਤੌਰ 'ਤੇ ਚੋਣ ਲੜ ਰਹੇ ਅਵਤਾਰ ਸਿੰਘ ਨੇ ਅੱਜ ਆਪਣੇ ਪਿੰਡ ਨਥਮਲਪੁਰ ਵਿਖੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਵਿਚ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਵਤਾਰ ਸਿੰਘ ਨੂੰ ਸਿਰੋਪਾਓ ਪਾ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਹਰ ਸਮੇਂ ਉਨ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਬਲਾਕ ਸੰਮਤੀ ਮੋਰਿੰਡਾ ਲਈ ਬਲਵਿੰਦਰ ਸਿੰਘ ਰੰਗੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਮੋਰਿੰਡਾ ਰੂਰਲ ਸੀਟ ਲਈ ਗੁਰਵਿੰਦਰ ਸਿੰਘ ਕਕਰਾਲੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੋਰਿੰਡਾ ਰੂਰਲ ਸੀਟ ਲਈ ਕਾਂਗਰਸ ਪਾਰਟੀ ਦੇ ਗੁਰਵਿੰਦਰ ਸਿੰਘ ਕਕਰਾਲੀ, ਬਲਾਕ ਸੰਮਤੀ ਮੋਰਿੰਡਾ ਦੇ ਸਹੇੜੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਰੰਗੀਆਂ, ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਜਗਤਾਰ ਸਿੰਘ ਅਰਨੌਲੀ, ਸਮੇਤ ਕਈ ਪਿੰਡਾਂ ਦੇ ਪੰਚ, ਸਰਪੰਚ ਅਤੇ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੰਜ ਬੀਬੀਆਂ ਨੂੰ ਚੋਣ ਮੈਦਾਨ 'ਚ ਉਤਾਰਿਆ <br/> ਅਗਲੀ ਖ਼ਬਰ ਸੁਭਾਸ਼ ਸ਼ਰਮਾ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੋਹਿਤ ਸ਼ਰਮਾ ਦੇ ਹੱਕ 'ਚ ਚੋਣ ਪ੍ਰਚਾਰ
Ad Position 24