05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਰੌਲੂਮਾਜਰਾ ਜ਼ੋਨ ਤੋਂ ਬਲਾਕ ਸੰਮਤੀ ਦੇ ਆਜ਼ਾਦ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ ਦਿੱਤਾ ਸਮਰਥਨ <br/>

Ad Position 21
No active advertisement
ਆਜ਼ਾਦ ਉਮੀਦਵਾਰ ਹਰਦਿਆਲ ਸਿੰਘ ਸਲੇਮਪੁਰ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਰੌਲੂਮਾਜਰਾ ਦੇ ਹੱਕ ਬੈਠਣ ਦਾ ਐਲਾਨ ਕਰਦੇ ਹੋਏ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 08-12-2025
ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ ਜ਼ੋਨ ਨੰਬਰ 3 ਰੌਲੂਮਾਜਰਾ ਤੋਂ ਆਜ਼ਾਦ ਉਮੀਦਵਾਰ ਹਰਦਿਆਲ ਸਿੰਘ ਸਲੇਮਪੁਰ ਨੇ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਰੌਲੂਮਾਜਰਾ ਦੇ ਹੱਕ 'ਚ ਬੈਠਣ ਦਾ ਐਲਾਨ ਕਰ ਦਿੱਤਾ | ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਜੀਤ ਸਿੰਘ ਨਵੀਂ, ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਕਾਂਗਰਸੀ ਆਗੂ ਜਸਵੰਤ ਸਿੰਘ ਮਾਵੀ ਸਲੇਮਪੁਰ, ਤਰਨਜੀਤ ਸਿੰਘ ਤਰਨਾ ਪਿਪਲਮਾਜਰਾ ਤੇ ਜਤਿੰਦਰ ਸਿੰਘ ਭੰਗੂ ਸੂਬਾ ਪ੍ਰਧਾਨ ਦੀ ਪ੍ਰੁੇਰਨਾ ਸਦਕਾ ਹਰਦਿਆਲ ਸਿੰਘ ਸਲੇਮਪੁਰ ਨੇ ਜਸਵੀਰ ਸਿੰਘ ਰੌਲੂਮਾਜਰਾ ਦੇ ਹੱਕ ਵਿਚ ਬੈਠਣ ਅਤੇ ਜਸਵੀਰ ਸਿੰਘ ਦੇ ਹੱਕ ਵਿਚ ਪ੍ਰਚਾਰ ਕਰਨ ਦਾ ਐਲਾਨ ਕੀਤਾ ਤੇ ਵਿਸ਼ਵਾਸ ਦਵਾਇਆ ਕਿ ਆਪਣੇ ਜ਼ੋਨ 'ਚੋਂ ਜਸਵੀਰ ਸਿੰਘ ਰੌਲੂਮਾਜਰਾ ਨੂੰ ਵੱਡੇ ਫ਼ਰਕ ਨਾਲ ਜਿਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਤਿੰਦਰ ਕੌਰ ਤੇ ਸੰਮਤੀ ਉਮੀਦਵਾਰ ਲਲਿਤ ਸੈਣੀ ਦੇ ਹੱਕ ਵਿਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੰਜ ਬੀਬੀਆਂ ਨੂੰ ਚੋਣ ਮੈਦਾਨ 'ਚ ਉਤਾਰਿਆ <br/>
Ad Position 24