05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਾਹੋਮਾਜਰਾ 'ਚ ਭਾਜਪਾ ਉਮੀਦਵਾਰ ਡਾ. ਇੰਦਰਜੀਤ ਸਿੰਘ (ਘਨੌਲਾ ਜ਼ੋਨ) ਦੇ ਹੱਕ 'ਚ ਚੋਣ ਪ੍ਰਚਾਰ <br/>

Ad Position 21
No active advertisement
ਸਾਹੋਮਾਜਰਾ ਵਿਚ ਭਾਜਪਾ ਬਲਾਕ ਸੰਮਤੀ ਉਮੀਦਵਾਰ ਡਾ. ਇੰਦਰਜੀਤ ਸਿੰਘ (ਘਨੌਲਾ ਜ਼ੋਨ) ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ | ਤਸਵੀਰ : ਜਸਵੀਰ ਸਿੰਘ ਸੈਣੀ <br/> 08-12-2025
ਘਨੌਲੀ, 7 ਦਸੰਬਰ (ਜਸਵੀਰ ਸਿੰਘ ਸੈਣੀ)-ਸਾਹੋਮਾਜਰਾ ਵਿਚ ਭਾਰਤੀ ਜਨਤਾ ਪਾਰਟੀ ਦੇ ਬਲਾਕ ਕਮੇਟੀ ਉਮੀਦਵਾਰ ਡਾ. ਇੰਦਰਜੀਤ ਸਿੰਘ (ਘਨੌਲਾ ਜ਼ੋਨ) ਦੇ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਨੇ ਜਨਸੰਪਰਕ ਦੌਰਾਨ ਪਿੰਡ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ 'ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ | ਲੋਕਾਂ ਨੇ ਕਿਹਾ ਕਿ ਪਿੰਡ 'ਚ ਸੜਕ ਸੁਧਾਰ, ਸਫ਼ਾਈ ਪ੍ਰਬੰਧ, ਜਨਹਿਤ ਸੁਵਿਧਾਵਾਂ ਤੇ ਸਰਕਾਰੀ ਯੋਜਨਾਵਾਂ ਦੇ ਲਾਭ ਨੂੰ ਯਕੀਨੀ ਬਣਾਉਣ ਵੱਲ ਮਹੱਤਵਪੂਰਨ ਤਰੱਕੀ ਹੋਈ ਹੈ | ਸਥਾਨਕ ਨਿਵਾਸੀਆਂ ਨੇ ਭਰੋਸਾ ਜਤਾਇਆ ਕਿ ਭਾਜਪਾ ਦੀਆਂ ਨੀਤੀਆਂ ਤੇ ਕਾਰਜ-ਪ੍ਰਣਾਲੀ ਨਾਲ ਇਲਾਕੇ ਦਾ ਵਿਕਾਸ ਹੋਰ ਤੇਜ਼ੀ ਨਾਲ ਅੱਗੇ ਵਧੇਗਾ | ਡਾ. ਇੰਦਰਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਦੇ ਨਵੇਂ ਮਿਆਰ ਸਥਾਪਿਤ ਕੀਤੇ ਹਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਬੀਬੀ ਸ਼ਰਮਾ ਤੇ ਬੀਬੀ ਬਲਵਿੰਦਰ ਕੌਰ ਵਲੋਂ ਚੋਣ ਮੁਹਿੰਮ ਦਾ ਆਗਾਜ਼ <br/> ਅਗਲੀ ਖ਼ਬਰ ਅਜੈਵੀਰ ਲਾਲਪੁਰਾ ਦੀ ਅਗਵਾਈ ਹੇਠ ਚੋਣ ਪ੍ਰਚਾਰ ਨੇ ਫੜੀ ਜ਼ਬਰਦਸਤ ਤੇਜ਼ੀ <br/>
Ad Position 24