ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 7 ਦਿਨਾਂ ਐਨ. ਐਸ. ਐਸ. ਕੈਂਪ ਦੀ ਸ਼ੁਰੂਆਤ ਕਰਵਾਈ ਗਈ | ਜਿਸ ਸੰਬੰਧੀ ਕਰਵਾਏ ਉਦਘਾਟਨੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪਿੰਡ ਦੇ ਨੰਬਰਦਾਰ ਗੁਰਸ਼ਰਨ ਸਿੰਘ, ਪਿ੍ੰਸੀਪਲ ਰਤਨਪਾਲ ਗੁਪਤਾ ਤੇ ਸਟਾਫ਼ ਮੈਂਬਰਾਂ ਨੇ ਸ਼ਮ੍ਹਾ ਰੌਸ਼ਨ ਕਰਕੇ ਤੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ | ਉਪਰੰਤ ਸਕੂਲ ਕੈਂਪਸ 'ਚ ਸਫ਼ਾਈ ਮੁਹਿੰਮ ਚਲਾਈ ਗਈ ਤੇ ਵਲੰਟੀਅਰਾਂ ਨੇ ਪਿੰਡ ਕਤਲੌਰ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕੀਤੀ | ਬਾਅਦ ਦੁਪਹਿਰ ਸਰਕਾਰੀ ਹਸਪਤਾਲ ਸ੍ਰੀ ਚਮਕੌਰ ਸਾਹਿਬ ਦੇ ਕਾਊਾਸਲਰ ਨਿਰੰਜਣ ਸਿੰਘ ਨੇ ਐੱਚ. ਆਈ. ਵੀ./ਏਡਜ਼ ਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ | ਅਧਿਆਪਕ ਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ 8 ਦਸੰਬਰ ਤੱਕ ਜਾਰੀ ਰਹੇਗਾ |