ਮੋਰਿੰਡਾ, 7 ਦਸੰਬਰ (ਪਿ੍ਤਪਾਲ ਸਿੰਘ)-ਯੂਵਕ ਸੇਵਾਵਾਂ ਕਲੱਬ ਖੈਰਪੁਰ ਵਲੋਂ ਡਾਕਟਰ ਭੀਮ ਰਾਓ ਅੰਬੇਡਕਰ ਦਾ 69ਵਾਂ ਪ੍ਰੀ ਨਿਰਮਾਣ ਦਿਵਸ ਮਨਾਇਆ | ਇਸ ਸੰਬੰਧੀ ਯੁਵਕ ਸੇਵਾਵਾਂ ਕਲੱਬ ਖੈਰਪੁਰ ਦੇ ਪ੍ਰਧਾਨ ਬਿਕਰਮਜੀਤ ਸਿੰਘ ਵਿੱਕੀ ਖੈਰਪੁਰ ਨੇ ਦੱਸਿਆ ਕਿ ਬਾਬਾ ਸਾਹਿਬ ਦੇ ਪ੍ਰੀ ਨਿਰਮਾਣ ਦਿਵਸ ਮੌਕੇ ਸੀਨੀਅਰ ਆਗੂ ਗੁਰਚਰਨ ਸਿੰਘ ਬਮਨਾੜਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਵਲੋਂ ਦਰਸਾਏ ਮਾਰਗ ਪੜ੍ਹੋ ਜੁੜੋ ਸੰਘਰਸ਼ ਕਰੋ ਤੇ ਪਹਿਰਾ ਦੇਣਾ ਚਾਹੀਦਾ ਹੈ, ਤਾਂ ਜੋ ਦੇਸ਼ ਦੇ ਲੋਕ ਪੜ੍ਹ ਲਿਖ ਕੇ ਦੇਸ਼ ਦੀ ਵਾਗਡੋਰ ਸੰਭਾਲਣ | ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਨੇ ਦੇਸ਼ ਦੇ ਦੱਬੇ ਕੁਚਲੇ ਲੋਕਾਂ ਲਈ ਸੰਘਰਸ਼ ਕੀਤਾ ਤੇ ਉਨ੍ਹਾਂ ਦੀ ਆਵਾਜ਼ ਉਠਾਈ | ਉਨ੍ਹਾਂ ਕਿਹਾ ਕਿ ਸਾਡੇ ਵਿਕਾਸ ਦੇ ਲਈ ਸਿੱਖਿਆ ਦਾ ਇੱਕ ਅਹਿਮ ਰੋਲ ਹੈ, ਸਿੱਖਿਅਤ ਵਿਅਕਤੀ ਹੀ ਆਪਣੇ ਅਧਿਕਾਰਾਂ ਦੀ ਸਹੀ ਵਰਤੋ ਕਰ ਸਕਦਾ ਹੈ ਬਾਬਾ ਸਾਹਿਬ ਦਾ ਜੀਵਨ ਸਾਡੇ ਲਈ ਹਮੇਸ਼ਾ ਹੀ ਪ੍ਰੇਰਨਾ ਸਰੋਤ ਰਹੇਗਾ | ਇਸ ਮੌਕੇ ਹਰਮਿੰਦਰ ਸਿੰਘ, ਤੇਜਿੰਦਰ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਨਵਤੇਜ ਸਿੰਘ, ਕਰਨੈਲ ਸਿੰਘ, ਕਾਕਾ ਸਰਾਉ, ਬਿੱਲਾ ਢੰਗਰਾਲੀ, ਗੋਲਡੀ ਢੰਗਰਾਲੀ, ਰਾਜੂ, ਗੱਬਰ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ |