ਕੀਰਤਪੁਰ ਸਾਹਿਬ/ਬੰੁਗਾ ਸਾਹਿਬ, 7 ਦਸੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨੀ/ਸੁਖਚੈਨ ਸਿੰਘ ਰਾਣਾ)-ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ, ਜਿਨ੍ਹਾਂ ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਗੁਰਦੁਆਰਾ ਪਤਾਲ ਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਜਲ ਪ੍ਰਵਾਹ ਕੀਤੀਆਂ ਗਈਆਂ, ਇਸ ਮੌਕੇ ਉਨ੍ਹਾਂ ਦੇ ਭਤੀਜੇ ਤੇ ਸਿਆਸੀ ਸਕੱਤਰ ਰਹੇ ਮਨਜਿੰਦਰ ਸਿੰਘ ਮਨੀ ਲਾਡਲ, ਭਰਾ ਇੰਦਰਜੀਤ ਸਿੰਘ ਲਾਡਲ, ਰਣਜੀਤ ਸਿੰਘ, ਰਣਬੀਰ ਸਿੰਘ, ਜਸਵੰਤ ਸਿੰਘ ਅਲੀਪੁਰ, ਡੀ. ਐਸ. ਪੀ. ਪਾਲ ਸਿੰਘ, ਸੀਨੀਅਰ ਅਕਾਲੀ ਆਗੂ ਜਥੇਦਾਰ ਮੋਹਨ ਸਿੰਘ ਢਾਹੇ, ਪੰਜਾਬ ਐਂਡ ਚੰਡੀਗੜ੍ਹ ਪੱਤਰਕਾਰ ਯੂਨੀਅਨ ਅਨੰਦਪੁਰ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਪਾਲ ਸਿੰਘ ਸੁੱਖੂ, ਸਰਪੰਚ ਤੀਰਥ ਸਿੰਘ, ਰਵਿਇੰਦਰ ਸਿੰਘ ਨੰਬਰਦਾਰ, ਜਸਪਾਲ ਸਿੰਘ, ਸੁਰਿੰਦਰ ਸਿੰਘ ਮਟੋਰ, ਡਾ ਰਾਮ ਆਸਰਾ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ ਗੱਜਪੁਰ, ਮਨਜਿੰਦਰ ਸਿੰਘ ਬਰਾੜ, ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਸਮੇਤ ਅਕਾਲੀ ਵਰਕਰ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ |