ਮੋਰਿੰਡਾ, 7 ਦਸੰਬਰ (ਤਰਲੋਚਨ ਸਿੰਘ ਕੰਗ)-ਬਾਬਾ ਵਿਸ਼ਵਕਰਮਾ ਸੁਸਾਇਟੀ ਰਜਿ. ਮੋਰਿੰਡਾ ਵਲੋਂ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ 'ਚ ਸੁਸਾਇਟੀ ਵਲੋਂ ਫ਼ੈਸਲਾ ਕੀਤਾ ਗਿਆ ਕਿ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ 23 ਦਸੰਬਰ ਨੂੰ ਜੋ ਸਫ਼ਰ ਏ ਸ਼ਹਾਦਤ ਕਾਫ਼ਲਾ ਆਵੇਗਾ, ਉਸ ਸੰਬੰਧ 'ਚ ਸੰਗਤਾਂ ਲਈ ਲੰਗਰ ਲਗਾਇਆ ਜਾਵੇਗਾ | ਇਸ ਸੰਬੰਧੀ ਸਰਪ੍ਰਸਤ ਹਰਜੀਤ ਸਿੰਘ ਸੱਲ੍ਹ ਨੇ ਦੱਸਿਆ ਕਿ ਇਹ ਲੰਗਰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਨੇੜੇ ਗੁਰੂ ਨਾਨਕ ਪਾਵਰ ਟੂਲ ਵਿਖੇ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਮਿਤੀ 25 ਦਸੰਬਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਜੋ ਨਗਰ ਕੀਰਤਨ ਪਿੰਡ ਸਹੇੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਵੇਗਾ, ਉਸ ਸੰਬੰਧੀ ਸੰਗਤਾਂ ਲਈ ਸੁਸਾਇਟੀ ਵਲੋਂ ਮਹਾਰਾਣਾ ਪ੍ਰਤਾਪ ਚੌਕ 'ਚ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ ਰੀਹਲ, ਸੈਕਟਰੀ ਕਾਲਾ ਬੀਟੀ, ਗੁਰਿੰਦਰ ਸਿੰਘ ਗੋਗੀ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ, ਗੋਪਾਲ ਚੰਦ, ਅਮਰੀਕ ਸਿੰਘ ਡੱਫੂ, ਗੁਰਿੰਦਰ ਸਿੰਘ ਸੋਨੀ, ਸੰਗਤ ਸਿੰਘ ਭਾਮੀਆਂ, ਗੁਰਜੀਤ ਸਿੰਘ ਆਦਿ ਮੌਜੂਦ ਸਨ |