ਨੂਰਪੁਰ ਬੇਦੀ, 7 ਦਸੰਬਰ (ਹਰਦੀਪ ਸਿੰਘ ਢੀਂਡਸਾ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ. ਐਮ. ਓ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੀ. ਐਚ. ਸੀ. ਨੂਰਪੁਰ ਬੇਦੀ (ਸਿੰਘਪੁਰ) ਅਤੇ ਨੂਰਪੁਰ ਬੇਦੀ ਦੀ ਬੰਗਾਲਾਂ ਬਸਤੀ 'ਚ ਮਮਤਾ ਦਿਵਸ 'ਤੇ ਕੈਂਪ ਦੌਰਾਨ ਮਾਵਾਂ ਤੇ ਬੱਚਿਆ ਦਾ ਟੀਕਾਕਰਨ ਕੀਤਾ ਤੇ ਸਾਹ ਦੇ ਰੋਗਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ | ਜ਼ਿਕਰਯੋਗ ਹੈ ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਹਰਪ੍ਰੀਤ ਕੌਰ ਨੇ ਵੱਖ-ਵੱਖ ਕੇਂਦਰਾ ਦਾ ਦੌਰਾ ਕੀਤਾ ਤੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ | ਇਸ ਦੌਰਾਨ ਐਲ. ਐਚ. ਵੀ. ਬਲਵੀਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਮਾਂ ਤੇ ਸ਼ਿਸ਼ੂ ਮੋਤ ਦਰ ਘਟਾਉਣ ਦੇ ਉਦੇਸ਼ ਨਾਲ ਨੂਰਪੁਰ ਬੇਦੀ ਅਧੀਨ ਆਉਂਦੇ ਸਾਰੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਤੇ ਮਮਤਾ ਦਿਵਸ ਮਨਾਇਆ ਜਾਂਦਾ ਹੈ | ਇਸ ਦੌਰਾਨ ਆਪਣੇ ਬੱਚਿਆਂ ਦੇ ਭਵਿੱਖ ਲਈ ਚਿੰਤਤ ਮਾਪੇ ਖੁਦ ਬੱਚਿਆਂ ਨੂੰ ਟੀਕੇ ਲਗਵਾਉਣ ਲਈ ਸਿਹਤ ਕੇਂਦਰਾਂ 'ਤੇ ਲੈ ਕੇ ਪਹੁੰਚਦੇ ਹਨ ਅਤੇ ਗਰਭਵਤੀ ਔਰਤਾਂ ਵਲੋਂ ਵੀ ਆਪਣੀ ਸਿਹਤ ਜਾਂਚ ਕਰਵਾਈ ਗਈ | ਉਨ੍ਹਾਂ ਵਲੋਂ ਸਰਕਾਰ ਵਲੋਂ ਮਿਲਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਤੇ ਮਾਪਿਆਂ ਨੂੰ ਬੱਚੇ ਦੀ ਸਾਂਭ ਸੰਭਾਲ ਤੋਂ ਲੈ ਕੇ ਪਰਿਵਾਰ ਨਿਯੋਜਨ ਦੇ ਤਰੀਕਿਆਂ ਅਤੇ ਉਨ੍ਹਾਂ ਨੇ ਸਾਹ ਸੰਬੰਧੀ ਰੋਗਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਨਵਜੰਮੇ ਬੱਚਿਆਂ ਨੂੰ ਘੱਟੋ ਘੱਟ 6 ਮਹੀਨੇ ਤੱਕ ਮਾਂ ਦਾ ਹੀ ਦੁੱਧ ਪਿਲਾਇਆ ਜਾਵੇ ਜੋ ਕਿ ਅਮਿ੍ਤ ਸਮਾਨ ਹੈ | ਹੈਲਥ ਵਰਕਰ ਮਨਦੀਪ ਸਿੰਘ ਨੇ ਆਪਣੇ ਸਬੋਧਨ 'ਚ ਕਿਹਾ ਕਿ ਇਨ੍ਹਾਂ ਕੈਂਪਾਂ 'ਚ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸ਼ੀ, ਟੀ. ਬੀ., ਨਮੂਨੀਆਂ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ, ਗਲਘੋਟੂ ਤੇ ਟੈਟਨਸ ਤੋ ਬਚਾਅ ਦੇ ਟੀਕੇ ਗਰਭਵਤੀ ਔਰਤਾ ਦੇ ਲਗਵਾਓ, ਆਸ਼ਾ ਵਰਕਰ ਕੁਲਬੀਰ ਕੌਰ ਨੇ ਆਏ ਹੋਏ ਪਿੰਡ ਵਾਸੀਆਂ ਨੂੰ ਹੱਥ ਧੋਣ ਦੇ ਤਰੀਕਿਆਂ ਅਤੇ ਪਿੰਡ ਦੇ ਆਲੇ ਦੁਆਲੇ ਨੂੰ ਦੂਸ਼ਿਤ ਹੋਣ ਤੋ ਬਚਾਉਣ ਦੀ ਜਾਣਕਾਰੀ ਦਿੱਤੀ | ਇਸ ਮੌਕੇ ਆਸ਼ਾ ਵਰਕਰ ਅੰਜੂ ਵਰਮਾਂ ਤੇ ਪਿੰਡ ਵਾਸੀ ਹਾਜ਼ਰ ਸੀ |