ਪੁਰਖਾਲੀ, 7 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਖਾਲੀ ਦੇ ਵਿਦਿਆਰਥੀਆਂ ਵਲੋਂ ਆਈ. ਆਈ. ਟੀ. ਰੂਪਨਗਰ ਦਾ ਵਿੱਦਿਅਕ ਟੂਰ ਲਗਾਇਆ | ਇਸ ਮੌਕੇ ਸੰਸਥਾ ਦੇ ਲੈਕਚਰਾਰ ਮਲਕੀਅਤ ਕੌਰ ਨੇ ਵਿਦਿਆਰਥੀਆਂ ਦੇ ਟਰਿੱਪ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਆ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਵਿਭਾਗਾਂ ਦੀ ਯਾਤਰਾ ਕੀਤੀ ਅਤੇ ਦੇਖਿਆ ਗਿਆ ਕਿ ਉੱਚ ਪੱਧਰੀ ਸਿੱਖਿਆ ਸੰਸਥਾਵਾਂ ਵਿਚ ਕਿਵੇਂ ਪੜ੍ਹਾਈ ਹੁੰਦੀ ਹੈ, ਤਾਂ ਕਿ ਉਹ ਵੀ ਵੱਡੇ ਹੋ ਕੇ ਇਨ੍ਹਾਂ ਸੰਸਥਾਵਾਂ ਵਿਚ ਪੜ੍ਹ ਸਕਣ | ਇਸ ਮੌਕੇ ਲੈਕਚਰਾਰ ਰਜਨੀ ਭੱਟੀ, ਲੈਕਚਰਾਰ ਨਰਿੰਦਰ ਕੌਰ ਨੇ ਬੱਚਿਆਂ ਨੂੰ ਆਈ. ਆਈ. ਟੀ. ਵਿਖੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ | ਇਸ ਮੌਕੇ ਲੈਕਚਰਾਰ ਰਣਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |