06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਇਫਟੂ ਵਰਕਰਾਂ ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ <br/>

Ad Position 21
No active advertisement
ਸ੍ਰੀ ਚਮਕੌਰ ਸਾਹਿਬ ਵਿਖੇ ਮਜ਼ਦੂਰ ਵਿਰੋਧੀ ਕਿਰਤ ਕੋਡ ਦੀਆਂ ਕਾਪੀਆਂ ਫੁਕਦੇ ਹੋਏ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 08-12-2025
ਸ੍ਰੀ ਚਮਕੌਰ ਸਾਹਿਬ, 7 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ (ਸੰਬੰਧਿਤ ਇਫਟੂ) ਦੇ ਪੰਜਾਬ ਕਮੇਟੀ ਦੇ 'ਸਨਿਚਰਵਾਰ ਅੰਦੋਲਨ' ਦੇ ਨਾਂਅ ਤਹਿਤ ਦਿੱਤੇ ਗਏ ਸੱਦੇ 'ਤੇ ਯੂਨੀਅਨ ਵਲੋਂ ਸਥਾਨਕ ਲੇਬਰ ਚੌਕ 'ਚ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਇਫਟੂ ਵਰਕਰਾਂ ਵਲੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ, ਸਤਵਿੰਦਰ ਸਿੰਘ ਨੀਟਾ, ਦਲਵੀਰ ਸਿੰਘ ਬਿੱਟੂ, ਮਲਾਗਰ ਸਿੰਘ ਖਮਾਣੋਂ, ਮਿਸਤਰੀ ਮਨਮੋਹਨ ਸਿੰਘ ਕਾਲਾ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਦੇਸ਼ ਦੇ ਮਜ਼ਦੂਰ ਵਰਗ 'ਤੇ ਬਹੁਤ ਹੀ ਮਾਰੂ ਹਮਲਾ ਹੈ ਤੇ ਇਹ ਮਜ਼ਦੂਰ ਜਮਾਤ ਕੋਲੋਂ ਉਸਦੇ ਅਣਗਣਿਤ ਕੁਰਬਾਨੀਆਂ ਦੇ ਕੇ ਹਾਸਲ ਕੀਤੇ ਬੁਨਿਆਦੀ ਅਧਿਕਾਰ ਖੋਹ ਲੈਂਦੇ ਹਨ | ਆਪਣੇ ਹੱਕਾਂ ਲਈ ਸੰਘਰਸ, ਰੁਜ਼ਗਾਰ ਸੁਰੱਖਿਆ, ਪੱਕੀਆਂ ਨੌਕਰੀਆਂ ਤੇ ਮਜ਼ਦੂਰਾਂ ਦੀ ਸੁਰੱਖਿਆ ਪ੍ਰਤੀ ਮਾਲਕਾਂ ਦੀ ਜਵਾਬਦੇਹੀ ਨੂੰ ਖ਼ਤਮ ਕਰਦੇ ਹਨ | ਇਸ ਮੌਕੇ ਅਜੈਬ ਸਿੰਘ ਸਮਾਣਾ, ਗੁਰਮੇਲ ਸਿੰਘ, ਗੁਲਾਬ ਚੰਦ ਚੌਹਾਨ ਸਮੇਤ ਵੱਡੀ ਗਿਣਤੀ ਵਿਚ ਮਜ਼ਦੂਰ ਜਮਾਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਜਪਾਨੀ ਜੈੱਟਾਂ 'ਤੇ ਚੀਨ ਨੇ ਕੀਤਾ ਰਾਡਾਰ ਲਾਕ <br/> ਅਗਲੀ ਖ਼ਬਰ ਟੱਪਰੀਆਂ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>
Ad Position 24