26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ ਤਿੰਨ ਕੋਟਲਾ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਖ਼ਤ ਮੁਕਾਬਲਾ <br/>

Ad Position 21
No active advertisement
ਅਜੀਤ ਡੈਸਕ 18-12-2025
ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਪੱਤਰ ਪ੍ਰੇਰਕ)- ਜ਼ਿਲ੍ਹਾ ਪ੍ਰੀਸ਼ਦ ਦੀ ਚਰਚਿਤ ਜ਼ੋਨ ਨੰਬਰ ਤਿੰਨ ਕੋਟਲਾ ਤੋਂ ਕਾਂਗਰਸ ਦੇ ਚੌਧਰੀ ਪਹੂ ਲਾਲ ਲਖੇੜ ਦੀ ਭਰਜਾਈ ਊਸ਼ਾ ਦੇਵੀ ਪਤਨੀ ਰਾਮ ਪ੍ਰਕਾਸ਼ ਅਤੇ ਆਮ ਆਦਮੀ ਪਾਰਟੀ ਦੀ ਮਨਜੀਤ ਕੌਰ ਪਤਨੀ ਸੂਬੇਦਾਰ ਰਾਜ ਪਾਲ ਮੋਹੀਵਾਲ ਵਿਚਾਲੇ ਸਖ਼ਤ ਮੁਕਾਬਲੇ ਕਾਰਨ ਦੇਰ ਸ਼ਾਮ ਤੱਕ ਵੀ ਕੋਈ ਨਤੀਜਾ ਸਾਹਮਣੇ ਨਹੀਂ ਆ ਸਕਿਆ | ਜਿਸ ਤੋਂ ਬਾਅਦ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੋਰ ਵਿਚ ਚੱਲ ਰਹੀ ਗਿਣਤੀ ਦੌਰਾਨ ਸਕੂਲ ਦੇ ਬਾਹਰ ਦੋਹਾਂ ਪਾਰਟੀਆਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ | ਇਸ ਸੀਟ ਲਈ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੋਰਦਾਰ ਚੋਣ ਪ੍ਰਚਾਰ ਕੀਤਾ ਸੀ, ਜਦਕਿ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਰਾਣਾ ਕੇਪੀ ਸਿੰਘ ਸਾਬਕਾ ਸਪੀਕਰ ਪੰਜਾਬ ਵਲੋਂ ਵੀ ਜ਼ੋਰ ਸ਼ੋਰ ਨਾਲ ਮੁਹਿੰਮ ਚਲਾਈ ਗਈ | ਸ਼ਾਮ ਦੇਰ ਤੱਕ ਨਤੀਜਾ ਨਾ ਆਉਣ ਕਾਰਨ ਅਫ਼ਵਾਹਾਂ ਦਾ ਦੌਰ ਵੀ ਤੇਜ਼ ਹੋ ਗਿਆ | ਕਦੇ ਕਾਂਗਰਸ ਅਤੇ ਕਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਦੀਆਂ ਗੱਲਾਂ ਫੈਲਦੀਆਂ ਰਹੀਆਂ, ਜਿਸ ਕਾਰਨ ਦੋਹਾਂ ਪਾਰਟੀਆਂ ਦੇ ਵਰਕਰ ਟੋਲੀਆਂ ਵਿਚ ਭੰਗੜੇ ਪਾਉਂਦੇ ਅਤੇ ਨਾਅਰੇਬਾਜ਼ੀ ਕਰਦੇ ਨਜ਼ਰ ਆਏ |ਭਾਵੇਂ ਕਿ ਇਸ ਸਮੁੱਚੇ ਘਟਨਾਕ੍ਰਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਮੌਕੇ ਤੇ ਪਹੁੰਚ ਕੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੇ ਸਰਕਾਰ ਦੇ ਵਿਰੋਧ ਵਿਚ ਫ਼ਤਵਾ ਦਿੱਤਾ ਹੈ | ਪਰੰਤੂ ਦੁੱਖ ਦੀ ਗੱਲ ਹੈ ਕਿ ਚਾਰ ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਨਤੀਜਾ ਐਲਾਨ ਨਹੀਂ ਕੀਤਾ ਗਿਆ ਅਤੇ ਸੂਬਾ ਸਰਕਾਰ ਇਸ ਵਿਚ ਹੇਰਾ-ਫੇਰੀ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਨਾਲ ਉਨ੍ਹਾਂ ਦੀ ਗੱਲ ਹੋਈ ਹੈ ਤੇ ਉਹ ਮਸਲਾ ਹੱਲ ਕਰਨ ਲਈ ਯਤਨਸ਼ੀਲ ਹੋ ਰਹੇ ਹਨ | ਰਾਣਾ ਨੇ ਕਿਹਾ ਕਿ ਲੋਕ ਫ਼ਤਵੇ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ | ਨਤੀਜੇ ਵਿਚ ਹੋ ਰਹੀ
(ਬਾਕੀ ਸਫ਼ਾ 6 'ਤੇ)

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਮੋਰਿੰਡਾ 'ਚੋਂ ਕਾਂਗਰਸ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ <br/... ਅਗਲੀ ਖ਼ਬਰ ਬਲਾਕ ਸੰਮਤੀ ਰੂਪਨਗਰ ਦੇ ਸਾਰੇ 15 ਜ਼ੋਨਾਂ ਦੇ ਨਤੀਜੇ ਐਲਾਨੇ <br/>
Ad Position 24