26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀਆਂ ਦੀਆਂ ਹੋਈਆਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ

Ad Position 21
No active advertisement
ਅਜੀਤ ਡੈਸਕ 18-12-2025
ਮੋਰਿੰਡਾ, 17 ਦਸੰਬਰ (ਪਿ੍ਤਪਾਲ ਸਿੰਘ ਅਨੁਸਾਰ)- ਜ਼ਿਲ੍ਹਾ ਪ੍ਰੀਸ਼ਦ ਮੋਰਿੰਡਾ ਰੂਰਲ ਸੀਟ ਅਤੇ ਬਲਾਕ ਸੰਮਤੀ ਮੋਰਿੰਡਾ ਦੀਆਂ ਵੋਟਾਂ ਦੀ ਹੋਈ ਗਿਣਤੀ ਦੌਰਾਨ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ ਹੋਈ ਹੈ | ਅੱਜ ਸ਼ਾਮ 5 ਵਜੇ ਤੱਕ ਬਲਾਕ ਸੰਮਤੀ ਦੇ 8 ਜ਼ੋਨਾਂ ਦੀ ਹੋਈ ਗਿਣਤੀ ਦੌਰਾਨ ਸਾਰੇ ਦੇ ਸਾਰੇ 8 ਜ਼ੋਨਾਂ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਜਦੋਂ ਕਿ ਆਮ ਆਦਮੀ ਪਾਰਟੀ ਆਪਣਾ ਖਾਤਾ ਖੋਲ੍ਹਣ ਵਿਚ ਵੀ ਸਫਲ ਨਹੀਂ ਹੋਈ | ਜਾਣਕਾਰੀ ਅਨੁਸਾਰ ਜ਼ੋਨ ਨੰਬਰ 1 ਬਹਡਾਲੀ ਤੋਂ ਕਾਂਗਰਸ ਦੀ ਉਮੀਦਵਾਰ ਰਣਜੀਤ ਕੌਰ ਆਪ ਦੀ ਉਮੀਦਵਾਰ ਮਨਜੀਤ ਕੌਰ ਤੋਂ 833 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੇ | ਜ਼ੋਨ ਨੰਬਰ 2 ਕਾਈਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਕਾਸ ਫ਼ੁਲ ਆਪ ਦੇ ਉਮੀਦਵਾਰ ਅਕਸ਼ੇ ਕੁਮਾਰ ਤੋਂ 794 ਵੋਟਾਂ ਦੇ ਫ਼ਰਕ ਨਾਲ ਜੇਤੂ ਰਿਹਾ | ਜ਼ੋਨ ਨੰਬਰ 3 ਸਹੇੜੀ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਗਿੱਲ ਵਿਰੋਧੀ ਉਮੀਦਵਾਰ ਤੋਂ 788 ਵੋਟਾਂ ਦੇ ਫ਼ਰਕ ਨਾਲ ਜੇਤੂ ਰਿਹਾ | ਜ਼ੋਨ ਨੰਬਰ 4 ਢੰਗਰਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇਜਿੰਦਰ ਸਿੰਘ ਸੋਨੂੰ ਵਿਰੋਧੀ ਉਮੀਦਵਾਰ ਅਮਰੀਕ ਸਿੰਘ ਤੋਂ 365 ਵੋਟਾਂ ਦੇ ਫ਼ਰਕ ਨਾਲ ਜੇਤੂ ਰਿਹਾ ਜ਼ੋਨ ਨੰਬਰ 5 ਮੜੌਲੀ ਕਲਾਂ ਤੋਂ ਕਾਂਗਰਸ ਦੇ ਉਮੀਦਵਾਰ ਹਰਕੀਰਤ ਸਿੰਘ ਆਪ ਦੇ ਉਮੀਦਵਾਰ ਪਰਮਿੰਦਰ ਸਿੰਘ ਖੱਟੜਾ ਤੋਂ 307 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ 6 ਦਾਤਾਰਪੁਰ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਆਪ ਦੀ ਉਮੀਦਵਾਰ ਤੋਂ 157 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ 7 ਡੂਮਛੇੜੀ ਤੋਂ ਕਾਂਗਰਸ ਦੇ ਉਮੀਦਵਾਰ ਸੁਰਜੀਤ ਸਿੰਘ ਆਪ ਦੇ ਉਮੀਦਵਾਰ ਤੋਂ 245 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ 8 ਕਲਾਰਾਂ ਤੋਂ ਕਾਂਗਰਸ ਦੀ ਉਮੀਦਵਾਰ ਜਸਵਿੰਦਰ ਕੌਰ ਆਪ ਦੀ ਉਮੀਦਵਾਰ ਛਿੰਦਰ ਕੌਰ ਤੋਂ 203 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਪਾਰਟੀ ਦੀ ਜਿੱਤ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਦੀ ਜਿੱਤ ਹੈ ਇਹਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਹੋ ਕੇ ਮੁੜ ਕਾਂਗਰਸ ਪਾਰਟੀ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ | ਉਨ੍ਹਾਂ ਆਪ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਆਖਿਆ ਕਿ ਇਹਨਾਂ ਚੋਣਾਂ ਨੂੰ ਜਿੱਤਣ ਲਈ ਆਪ ਦੀ ਸਰਕਾਰ ਨੇ ਸਾਰੇ ਪੰਜਾਬ ਵਿਚ ਜ਼ਬਰਦਸਤ ਧੱਕਾ ਕੀਤਾ ਹੈ | ਕਿਤੇ ਉਮੀਦਵਾਰਾਂ ਤੋਂ ਫਾਈਲਾਂ ਖੋਹ ਕੇ ਚੋਣਾਂ ਲੜਨ ਤੋਂ ਵਾਂਝੇ ਰੱਖਿਆ ਗਿਆ, ਕਿਤੇ ਬੂਥਾਂ ਤੇ ਕਬਜ਼ੇ ਕੀਤੇ ਗਏ, ਕਿਤੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੂੰ ਬੁਰੀ ਤਰ੍ਹਾਂ ਕੁਟਿਆ ਸਿੰਘ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਪਿੰਡ ਤੋਂ 'ਆਪ' ਚੋਣ ਹਾਰੀ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਦੇ 15 ਜ਼ੋਨਾਂ 'ਚ ਕਾਂਗਰਸ ਨੂੰ ਹੂੰਝਾ ਫੇਰ ਜਿੱਤ
Ad Position 24