26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਨੈਸ਼ਨਲ ਹੇਰਾਲਡ ਮਾਮਲੇ ਨੂੰ ਲੈ ਕੇ ਹਰਿਆਣਾ ਕਾਂਗਰਸ ਪਾਰਟੀ ਨੇ ਕੀਤਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 18-12-2025
ਪੰਚਕੂਲਾ, 17 ਦਸੰਬਰ (ਕਪਿਲ)- ਪੰਚਕੂਲਾ ਦੇ ਭਾਜਪਾ ਦਫ਼ਤਰ ਪੰਚ ਕਮਲ ਦੇ ਬਾਹਰ ਅੱਜ ਨੈਸ਼ਨਲ ਹੇਰਾਲਡ ਮਾਮਲੇ ਨੂੰ ਲੈ ਕੇ ਹਰਿਆਣਾ ਕਾਂਗਰਸ ਪਾਰਟੀ ਵਲੋਂ ਵਿਰੋਧੀ ਧੀਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਅਤੇ ਸੂਬਾ ਪ੍ਰਧਾਨ ਰਾਵ ਨਰਿੰਦਰ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਦਫ਼ਤਰ ਦੇ ਮੁੱਖ ਦਰਵਾਜ਼ੇ ਦੇ ਬਾਹਰ ਪੁਲਿਸ ਦੀ ਭਾਰੀ ਤਾਇਨਾਤੀ ਸਮੇਤ ਬੈਰੀਕੇਡਿੰਗ ਵੀ ਕੀਤੀ ਗਈ | ਇਸ ਦੌਰਾਨ ਸੈਂਕੜੇ ਕਾਂਗਰਸ ਕਾਰਕੁਨ ਭਾਜਪਾ ਦਫ਼ਤਰ ਪੰਚ ਕਮਲ ਦੇ ਬਾਹਰ ਪ੍ਰਦਰਸ਼ਨ ਕਰਦੇ ਨਜ਼ਰ ਆਏ | ਇਸ ਪ੍ਰਦਰਸ਼ਨ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਵਲੋਂ ਪੁਲਿਸ ਦੁਆਰਾ ਲਗਾਈ ਗਈ ਬੈਰੀਕੇਡਿੰਗ ਨੂੰ ਲੰਘਣ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਨੂੰ ਪੁਲਿਸ ਨੇ ਮੌਕੇ 'ਤੇ ਹੀ ਰੋਕ ਲਿਆ | ਇਸ ਮੌਕੇ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੇ ਖ਼ਿਲਾਫ਼ ਨੈਸ਼ਨਲ ਹੇਰਾਲਡ ਮਾਮਲਾ ਬਣਾਇਆ ਗਿਆ ਸੀ ਅਤੇ ਇਸ 'ਤੇ ਅਦਾਲਤ ਵਲੋਂ ਆਪਣਾ ਫੈਸਲਾ ਵੀ ਸੁਣਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨੈਸ਼ਨਲ ਹੇਰਾਲਡ ਮਾਮਲਾ ਰਾਜਨੀਤਿਕ ਪ੍ਰੇਰਣਾ ਨਾਲ ਬਣਾਇਆ ਗਿਆ ਹੈ | ਉਥੇ ਹੀ ਇਸ ਮਾਮਲੇ ਨੂੰ ਲੈ ਕੇ ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੇ ਖ਼ਿਲਾਫ਼ ਝੂਠਾ ਮਾਮਲਾ ਬਣਾਇਆ ਗਿਆ ਸੀ, ਜਿਸਨੂੰ ਅਦਾਲਤ ਵਲੋਂ ਖਾਰਿਜ ਕਰ ਦਿੱਤਾ ਗਿਆ ਹੈ | ਇਸ ਨਾਲ ਸਾਬਿਤ ਹੁੰਦਾ ਹੈ ਕਿ ਭਾਜਪਾ ਸੱਤਾ ਦਾ ਗਲਤ ਇਸਤੇਮਾਲ ਕਰ ਰਹੀ ਹੈ | ਇਸੀ ਰੋਸ ਦੇ ਚੱਲਦਿਆਂ ਕਾਂਗਰਸ ਪਾਰਟੀ ਵਲੋਂ ਦੇਸ਼ ਭਰ ਵਿਚ ਭਾਜਪਾ ਦੇ ਹੈੱਡ ਆਫਿਸ ਦੇ ਬਾਹਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਭਾਜਪਾ ਗਲਤ ਨੀਤੀਆਂ ਦਾ ਵਿਰੋਧ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਜਨਰੇਸ਼ਨ ਸਰਕਲ ਦੀ ਹੋਈ ਚੋਣ ਅਗਲੀ ਖ਼ਬਰ ਮੁਹਾਲੀ 'ਚ ਰੇਲਵੇ ਦੀ ਪ੍ਰੀਖਿਆ ਦੌਰਾਨ ਨਕਲ ਦਾ ਮਾਮਲਾ ਆਇਆ ਸਾਹਮਣੇ
Ad Position 24