ਨੂਰਪੁਰ ਬੇਦੀ, 17 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ ਏਟਕ ਸਬ ਦਫ਼ਤਰ ਤਖ਼ਤਗੜ੍ਹ ਦੀ ਚੋਣ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਦੇਸਰਾਜ ਘਈ, ਡਵੀਜ਼ਨ ਸਕੱਤਰ ਜਸਵਿੰਦਰ ਸਿੰਘ ਔਲਖ ਅਤੇ ਡਵੀਜ਼ਨ ਕੈਸ਼ੀਅਰ ਰਾਮਪਾਲ ਨੇ ਕੀਤੀ | ਇਸ ਦੌਰਾਨ ਜਗਤਾਰ ਸਿੰਘ ਨੂੰ ਪ੍ਰਧਾਨ, ਰਾਮਪਾਲ ਨੂੰ ਸਰਪ੍ਰਸਤ, ਪਿਆਰੇ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਨਿਰੰਜਣ ਸਿੰਘ ਨੂੰ ਮੀਤ ਪ੍ਰਧਾਨ, ਸੁਰਿੰਦਰ ਸਿੰਘ ਨੂੰ ਸਕੱਤਰ, ਗੁਰਪ੍ਰੀਤ ਸਿੰਘ ਨੂੰ ਸਹਾਇਕ ਸਕੱਤਰ, ਰੂਪ ਚੰਦ ਨੂੰ ਕੈਸ਼ੀਅਰ, ਗੁਰਨਾਮ ਸਿੰਘ ਨੂੰ ਪ੍ਰਚਾਰ ਸਕੱਤਰ, ਅਰੁਣਜੀਤ ਸਿੰਘ ਨੂੰ ਐਡੀਟਰ, ਮਨਵੀਰ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ ਹੈ | ਨਵ ਨਿਯੁਕਤ ਪ੍ਰਧਾਨ ਜਗਤਾਰ ਸਿੰਘ ਨੇ ਕਿਹਾ ਕਿ ਉਹ ਮਿਲੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਜਥੇਬੰਦੀ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰਦੇ ਰਹਿਣਗੇ | ਇਸ ਮੌਕੇ ਜਥੇਬੰਦੀ ਦੇ ਹੋਰ ਵੀ ਵਰਕਰ ਹਾਜ਼ਰ ਸਨ |