26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪਿੰਡ ਡੂਮੇਵਾਲ ਵਿਖੇ ਪਹਿਲਾ 'ਵਿਰਸਾ ਸੰਭਾਲ ਗਤਕਾ ਕੱਪ' 20 ਦਸੰਬਰ ਨੂੰ

Ad Position 21
No active advertisement
ਅਜੀਤ ਡੈਸਕ 18-12-2025
ਕਾਹਨਪੁਰ ਖੂਹੀ, 17 ਦਸੰਬਰ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨਜ਼ਦੀਕੀ ਪਿੰਡ ਡੂਮੇਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ, ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਤੇ ਧਰਮ ਯੁੱਧ ਮੋਰਚੇ ਦੇ ਸ਼ਹੀਦ ਬਾਬਾ ਮੰਗਲ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਦਰਸ਼ਨ ਸਿੰਘ ਤੇ ਮਹਾਨ ਤਪੱਸਵੀ ਬਾਬਾ ਪ੍ਰੇਮ ਦਾਸ ਦੀ ਨਿੱਘੀ ਯਾਦ ਨੂੰ ਸਮਰਪਿਤ ਪਹਿਲਾ 'ਵਿਰਸਾ ਸੰਭਾਲ ਗੱਤਕਾ ਕੱਪ' ਮਿਤੀ 20 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬਾਬਾ ਸਰੂਪ ਸਿੰਘ ਜੀ ਡੂਮੇਵਾਲ ਨੇ ਦੱਸਿਆ ਕਿ ਬੱਚਿਆਂ ਵਿਚ ਖ਼ਾਲਸਾਈ ਖੇਡਾਂ ਨੂੰ ਉਤਸਾਹਿਤ ਕਰਨ ਦੇ ਮਕਸਦ ਨਾਲ ਇਸ ਕੱਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਖੇਡਾਂ ਗੁਰਦੁਆਰਾ ਝੰਡਾ ਜੀ ਸਾਹਿਬ ਦੇ ਨਜ਼ਦੀਕ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਉਚਿੱਤ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਕਰਵਾਉਣ ਦਾ ਮਕਸਦ ਬੱਚਿਆਂ ਨੂੰ ਪੁਰਾਤਨ ਇਤਿਹਾਸ ਤੇ ਵਿਰਸੇ ਤੋਂ ਜਾਣੂ ਕਰਵਾਉਣਾ ਹੈ | ਉਨ੍ਹਾਂ ਨੇ ਇਲਾਕੇ ਦੇ ਸਮੂਹ ਨੌਜਵਾਨਾਂ ਤੇ ਬੱਚਿਆਂ ਨੂੰ ਇਹਨਾਂ ਯਾਦਗਾਰੀ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਪਰਵਿੰਦਰ ਸਿੰਘ ਕੰਧੋਲਾ, ਲੋਕ ਗਾਇਕ ਪੰਮਾ ਡੂਮੇਵਾਲ, ਐਡਵੋਕੇਟ ਰਣਜੀਤ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਐੱਸ. ਈ. ਭੂਰੀ ਵਾਲੇ ਟਿੱਬਾ ਨੰਗਲ ਸਕੂਲ ਵਿਖੇ ਆਰਟ ਇੰਟੀਗ੍ਰੇਸ਼ਨ ਲਰਨਿੰਗ ਤੇ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਬ ਦਫ਼ਤਰ ਤਖ਼ਤਗੜ੍ਹ ਦੀ ਚੋਣ
Ad Position 24